ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਵੱਲੋਂ ਸਿੱਖੀ ਨਾਲ ਜੋੜਨ ਲਈ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਸਥਾਨ ਹਾਸਲ ਕੀਤੇ ਹਨ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਕਿਹਾ ਕਿ ਸਾਨੂੰ ਧਰਮ ਪ੍ਰਤੀ ਸ਼ਰਧਾ ਭਾਵਨਾ ਰੱਖਣੀ ਚਾਹੀਦੀ ਹੈ।ਸਿੱਖ ਮਿਸ਼ਨਰੀ ਕਾਲਜ ਵੱਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ ’ਚ ਸਕੂਲ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਇਨਾਮ ਹਾਸਲ ਕੀਤੇ।
ਉਨ੍ਹਾਂ ਕਿਹਾ ਕਿ ਮਿਡਲ ਵਰਗ ’ਚ ਭਾਗ ਲੈਂਦਿਆਂ 8ਵੀਂ ਜਮਾਤ ਦੀ ਵਿਦਿਆਰਥਣ ਸ਼ਗਨਪ੍ਰੀਤ ਕੌਰ ਨੇ ਵਿਸ਼ੇਸ਼ ਸਨਮਾਨ ਹਾਸਲ ਕੀਤਾ, ਜਦਕਿ ਚੌਥੀ ਜਮਾਤ ਦੇ ਵਿਦਿਆਰਥੀ ਅਗਮਪ੍ਰੀਤ ਨੇ ਟਰਾਫ਼ੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਮਿਸ਼ਨਰੀ ਕਾਲਜ ਨਾਲ ਜੁੜੇ ਹੋਏ ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਭੁਪਿੰਦਰ ਸਿੰਘ ਨੇ ਕਿਹਾ ਹਰ ਕਾਰਜ਼ ਸਮੇਂ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣਾ ਚਾਹੀਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਗੁਰਸਿੱਖੀ ਨਾਲ ਜੋੜਨ ਸਬੰਧੀ ਪ੍ਰਿੰਸੀਪਲ ਸ੍ਰੀਮਤੀ ਗਿੱਲ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ, ਜਦਕਿ ਸ੍ਰੀਮਤੀ ਗਿੱਲ ਨੇ ਭੁਪਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਨੂੰ ਸਿਰੋਪਾਓ ਭੇਟ ਕੀਤਾ।ਇਸ ਮੌਕੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …