ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਹੋਏ ਕਹਾਣੀ ਮੁਕਾਬਲੇ `ਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਇਹ ਮੁਕਾਬਲਾ ਪਹਿਲੀ ਐਸਟਰ ਅਤੇ ਲਾਇਲੈਕ ਦੇ ਵਿਦਿਆਰਥੀਆਂ ਵਿਚਕਾਰ ਹੋਇਆ।ਵਿਦਿਆਰਥੀਆਂ ਨੇ ਕਹਾਣੀ ਮੁਕਾਬਲੇ `ਚ ਬੜੇ ਉਤਸ਼ਾਹ ਤੇ ਆਤਮ ਵਿਸ਼ਵਾਸ ਨਾਲ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ।ਬੱਚਿਆਂ ਨੇ ਵੱਖ-ਵੱਖ ਤਰੀਕੇ ਦੀ ਵਰਤੋਂ ਕਰਕੇ ਕਹਾਣੀ ਨੂੰ ਰੋਮਾਂਚਕ ਬਣਾਇਆ।ਪਹਿਲੀ ਐਸਟਰ ਕਲਾਸ ਦੀ ਵਿਦਿਆਰਥਣ ਮਹਿਤਾਬ ਕੌਰ ਨੇ ਪਹਿਲਾ, ਅਵਨੀਤ ਕੌਰ ਨੇ ਦੂਜਾ ਤੇ ਹੈਵਿਸ਼ਨੂਰ ਸਿੰਘ ਅਤੇ ਭਵਮੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਮੁਕਾਬਲੇ ਦੀ ਜੱਜਮੈਂਟ ਪੰਜਾਬੀ ਵਿਭਾਗ ਦੇ ਐਚ.ਓ.ਡੀ ਗੁਰਪ੍ਰੀਤ ਕੌਰ ਵਲੋਂ ਕੀਤੀ ਗਈ।ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਕਾਰਗੁਜ਼ਾਰੀ ਲਈ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਇਸ ਮੌਕੇ ਮੈਡਮ ਬਲਦੀਪ ਕੌਰ, ਰੁਪਿੰਦਰ ਕੌਰ ਅਤੇ ਸਿਮਰਨਜੀਤ ਕੌਰ ਵੀ ਮੌਜ਼ੂਦ ਸਨ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …