Saturday, June 14, 2025

ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਅੰਮ੍ਰਿਤਸਰ ’ਚ ਵੱਡੀ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਾਫ-ਸੁਥਰੇ ਅਤੇ ਸਿਹਤਮੰਦ ਵਾਤਾਵਰਨ ਵੱਲ ਵਧ ਰਿਹਾ ਹੈ।ਇਸ ਮਿਸ਼ਨ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਅੱਜ ਅੰਮ੍ਰਿਤਸਰ ਵਿੱਚ ਇੱਕ ਵੱਡੀ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ।
ਇਹ ਇੰਟੈਂਸਿਵ ਸਫ਼ਾਈ ਮੁਹਿੰਮ ਗਾਲਾ ਮਾਲਾ ਚੌਂਕ (ਮਜੀਠਾ ਰੋਡ) ਤੋਂ ਸ਼ੁਰੂ ਹੋ ਕੇ ਐਸ.ਐਸ.ਐਸ.ਐਸ ਚੌਂਕ ਤੱਕ ਚਲਾਈ ਗਈ।ਨਗਰ ਨਿਗਮ ਅੰਮ੍ਰਿਤਸਰ ਦੇ ਸਫ਼ਾਈ ਸੇਵਕਾਂ ਦੇ ਨਾਲ-ਨਾਲ ਸਥਾਨਕ ਵਲੰਟੀਅਰ, ਸੀਨੀਅਰ ਡਿਪਟੀ ਮੇਅਰ, ਇਲਾਕਾ ਕੌਂਸਲਰ ਅਤੇ ਹੋਰ ਕਈ ਅਧਿਕਾਰੀਆਂ ਨੇ ਇਸ ਮੁਹਿੰਮ ’ਚ ਭਾਗ ਲਿਆ।ਮੁਹਿੰਮ ਦੌਰਾਨ ਨਾਗਰਿਕਾਂ ਅਤੇ ਦੁਕਾਨਦਾਰਾਂ ਨੂੰ ਉਨ੍ਹਾਂ ਦੇ ਇਲਾਕਿਆਂ ਦੀ ਸਫ਼ਾਈ ਬਰਕਰਾਰ ਰੱਖਣ ਲਈ ਜਾਗਰੂਕ ਕੀਤਾ ਗਿਆ।ਮੁਹਿੰਮ ਤੋਂ ਬਾਅਦ ਕਰਮਜੀਤ ਸਿੰਘ ਰਿੰਟੂ ਨੇ ਸੀਨੀਅਰ ਡਿਪਟੀ ਮੇਅਰ, ਕੌਂਸਲਰਾਂ, ਸਫ਼ਾਈ ਸੇਵਕਾਂ ਅਤੇ ਟੀਮ ਮੈਂਬਰਾਂ ਨਾਲ ਚਾਹ ਦਾ ਇਕ ਕੱਪ ਸਾਂਝਾ ਕਰਦਿਆਂ, ਭਵਿੱਖ ਵਿੱਚ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ।
ਚੇਅਰਮੈਨ ਰਿੰਟੂ ਨੇ ਕਿਹਾ ਸਫ਼ਾਈ ਸਿਰਫ਼ ਸਰਕਾਰ ਦੀ ਜਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।ਆਪਾਂ ਮਿਲ ਕੇ ਹੀ ਅੰਮ੍ਰਿਤਸਰ ਨੂੰ ਹੋਰ ਸਾਫ ਸੁਥਰਾ ਅਤੇ ਸੁੰਦਰ ਬਣਾ ਸਕਦੇ ਹਾਂ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …