Friday, September 11, 2026

ਨਵਨਿਯੁੱਕਤ ਮਾਰਕਿਟ ਕਮੇਟੀ ਚੇਅਰਮੈਨ ਠਾਕੁਰ ਮਨੋਹਰ ਸਿੰਘ ਦੇ ਤਾਜਪੋਸ਼ੀ ਸਮਾਰੋਹ ਵਿੱਚ ਪੁੱਜੇ ਕੈਬਨਿਟ ਮੰਤਰੀ ਕਟਾਰੂਚੱਕ

ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਭੋਆ ਦੇ ਠਾਕੁਰ ਮਨੋਹਰ ਸਿੰਘ ਨੂੰ ਆਮ ਆਦਮੀ ਪਾਰਟੀ ਵਲੋਂ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦਾ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਰੋਟ ਜੈਮਲ ਸਿੰਘ ਵਿਖੇ ਨਵਨਿਯੁੱਕਤ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਚੇਅਰਮੈਨ ਮਨੋਹਰ ਠਾਕੁਰ ਦੇ ਤਾਜਪੋਸ਼ੀ ਸਮਾਰੋਹ ਵਿੱਚ ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਨਰੇਸ਼ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ, ਸਾਹਿਬ ਸਿੰਘ ਸਾਬਾ, ਠਾਕੁਰ ਭੁਪਿੰਦਰ ਸਿੰਘ ਮੁੰਨਾ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਠਾਕੁਰ ਮਨੋਹਰ ਸਿੰਘ ਜੋ ਕਿ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਵਿੱਚ ਹਨ ਅਤੇ ਇਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਲਈ ਬਹੁਤ ਕਾਰਜ਼ ਕੀਤੇ ਹਨ, ਜਿਸ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਹਾਈ ਕਮਾਨ ਵਲੋਂ ਉਨ੍ਹਾਂ ਨੂੰ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦਾ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ।ਉਨ੍ਹਾਂ ਉਮੀਦ ਜਤਾਈ ਕਿ ਨਵਨਿਯੁੱਕਤ ਚੇਅਰਮੈਨ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਖੇਤਰ ਦੀ ਬਿਹਤਰੀ ਦੇ ਲਈ ਹੋਰ ਵੀ ਮਿਹਨਤ ਦੇ ਨਾਲ ਕਾਰਜ਼ ਕਰਨਗੇ।
ਇਸ ਮੋਕੇ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਦੇ ਚੇਅਰਮੈਨ ਮਨੋਹਰ ਠਾਕੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜੋ ਜਿੰਮੇਦਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …