ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀਆਂ ਅਕਾਲ ਅਕੈਡਮੀਆਂ ਵੱਲੋਂ ਸੰਤ ਬਾਬਾ ਇਕਬਾਲ ਸਿੰਘ ਜੀ ਦੀ
ਪਵਿੱਤਰ ਯਾਦ ਨੂੰ ਸਮਰਪਿਤ ਇੰਟਰ-ਅਕੈਡਮੀ ਖੇਡ ਟੂਰਨਾਮੈਂਟ ਅਕਾਲ ਅਕੈਡਮੀ ਭਾਈ ਦੇਸਾ ਵਿਖੇ ਆਯੋਜਿਤ ਕੀਤਾ ਗਿਆ।ਅਕਾਲ ਅਕੈਡਮੀ ਭਾਈ ਦੇਸਾ, ਬੇਨੜਾ, ਫਫੜੇ ਭਾਈਕੇ, ਚੀਮਾ (ਪੰਜਾਬੀ ਅਤੇ ਅੰਗਰੇਜ਼ੀ ਮਾਧਿਅਮ) ਅਤੇ ਉੱਡਤ ਸੈਦੇਵਾਲਾ ਦੇ ਲੜਕੇ ਅਤੇ ਲੜਕੀਆਂ ਨੇ ਹਾਕੀ, ਫੁੱਟਬਾਲ ਅਤੇ ਬਾਸਕਟਬਾਲ ਵਰਗੀਆਂ ਖੇਡਾਂ ਵਿੱਚ ਹਿਤਸਾ ਲਿਆ।ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਵਿਦਿਆਰਥੀਆਂ ਨੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਲੜਕੀਆਂ ਦੀਆਂ ਖੇਡਾਂ ਵਿੱਚ ਹਾਕੀ ਟੀਮ ਦੇ ਕਪਤਾਨ ਹਰਨੂਰਜੋਤ ਕੌਰ ਗਿੱਲ ਦੀ ਅਗਵਾਈ ਹੇਠ, ਪਹਿਲਾ ਸਥਾਨ ਹਾਸਲ ਕੀਤਾ।ਫੁੱਟਬਾਲ ਟੀਮ ਦੇ ਕਪਤਾਨ ਸੁਖਮਨਜੋਤ ਕੌਰ ਦੀ ਅਗਵਾਈ ਹੇਠ, ਪਹਿਲਾ ਸਥਾਨ ਪ੍ਰਾਪਤ ਕੀਤਾ।ਬਾਸਕਟਬਾਲ ਟੀਮ ਦੇ ਕਪਤਾਨ ਮਨਦੀਪ ਕੌਰ ਦੀ ਅਗਵਾਈ ਹੇਠ, ਦੂਜਾ ਸਥਾਨ ਪ੍ਰਾਪਤ ਕੀਤਾ।ਲੜਕਿਆਂ ਦੀਆਂ ਖੇਡਾਂ ਵਿੱਚ ਫੁੱਟਬਾਲ ਟੀਮ ਨੇ ਪਹਿਲਾ ਸਥਾਨ ਤੇ ਹਾਕੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।ਟੂਰਨਾਮੈਂਟ ਦੌਰਾਨ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਵਿਦਿਆਰਥੀ ਅਰਸ਼ਦੀਪ ਸਿੰਘ (ਕਲਾਸ 12ਵੀਂ) ਨੂੰ “ਬੈਸਟ ਪਲੇਅਰ ਆਫ ਟੂਰਨਾਮੈਂਟ” ਐਲਾਨਿਆ ਗਿਆ।ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਸਾਰੇ ਵਿਦਿਆਰਥੀਆਂ, ਟੀਮਾਂ ਅਤੇ ਕੋਚ ਬਲਵਿੰਦਰ ਸਿੰਘ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media