Wednesday, December 31, 2025

ਇੰਡੀਅਨ ਸਟੈਂਡਰਡਜ਼ ਵਲੋਂ ਜਾਗਰੂਕਤਾ ਸੈਸ਼ਨ ਤੇ ਚਾਰਟ ਬਣਾਉਣ ਦਾ ਮੁਕਾਬਲਾ ਆਯੋਜਿਤ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਵਿੱਚ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਸ਼ਾਖਾ ਅਤੇ ਸਟੈਂਡਰਡ ਕਲੱਬ ਵਲੋਂ ਇੱਕ ਜਾਗਰੂਕਤਾ ਸੈਸ਼ਨ ਅਤੇ ਚਾਰਟ ਬਣਾਉਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ।
ਇਹ ਸਮਾਰੋਹ ਕਲੱਬ ਮੈਨਟਰ ਮਿਸ ਰਵਜੀਤ ਕੌਰ ਅਤੇ ਸਹਿ-ਮੈਨਟਰ ਮਿਸ ਸੁਆਤੀ ਦੀ ਅਗਵਾਈ ਹੇਠ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਭਾਰਤੀ ਮਿਆਰਾਂ, ਹਾਲਮਾਰਕਿੰਗ ਅਤੇ ਉਪਭੋਕਤਾ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ।ਬੀ.ਆਈ.ਐਸ ਕੇਅਰ ਮੋਬਾਈਲ ਐਪ ਦੀ ਵਰਤੋਂ ਵਿਦਿਆਰਥੀਆਂ ਨੂੰ ਦਿਖਾਈ ਗਈ ਅਤੇ ਇਹ ਵੀ ਦੱਸਿਆ ਗਿਆ ਕਿ ਕਿਸ ਤਰ੍ਹਾਂ ਗੁਣਵੱਤਾ ਸੰਬੰਧੀ ਸ਼ਿਕਾਇਤਾਂ ਦਰਜ਼ ਕਰਵਾਈਆਂ ਜਾ ਸਕਦੀਆਂ ਹਨ।
ਇਸ ਤੋਂ ਬਾਅਦ ਚਾਰਟ ਬਣਾਉਣ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਰੰਗ ਬਿਰੰਗੇ ਚਾਰਟਾਂ ਰਾਹੀਂ ਭਾਰਤੀ ਮਿਆਰਾਂ ਦੀ ਮਹੱਤਤਾ ਨੂੰ ਰਚਨਾਤਮਕ ਢੰਗ ਨਾਲ ਦਰਸਾਇਆ।ਜੇਤੂਆਂ ਨੂੰ ਉਤਸ਼ਾਹਿਤ ਕਰਨ ਲਈ 2500/- ਰੁਪਏ ਨਕਦ ਇਨਾਮ ਵੰਡੇ ਗਏ।ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ, ਸਟੇਸ਼ਨਰੀ ਅਤੇ ਰਿਫਰੇਸ਼ਮੈਂਟ ਵੀ ਦਿੱਤੀ ਗਈ।
ਸਕੂਲ ਪ੍ਰਿੰਸੀਪਲ ਬਿਪਨ ਕੁਮਾਰ ਨੇ ਇਸ ਸਮਾਰੋਹ ਦੀ ਦੇਖ-ਰੇਖ ਕੀਤੀ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …