ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – 2024 ਬੈਚ ਦੀ ਆਈ.ਏ.ਐਸ ਅਧਿਕਾਰੀ ਮੈਡਮ ਪਿਯੂਸ਼ਾ ਨੇ ਅੰਮ੍ਰਿਤਸਰ ਵਿਖੇ ਬਤੌਰ ਸਹਾਇਕ ਕਮਿਸ਼ਨਰ (ਅੰਡਰ
ਟਰੇਨਿੰਗ) ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਦੱਸਣਯੋਗ ਹੈ ਕਿ ਮੈਡਮ ਪਿਯੂਸ਼ਾ ਨੇ ਬੀ.ਟੈਕ ਟੈਕਸਟਾਈਲ ਤਕਨਾਲੋਜੀ ਆਈ.ਆਈ.ਟੀ ਦਿੱਲੀ ਤੋਂ ਕੀਤੀ ਹੈ ਅਤੇ ਉਨ੍ਹਾਂ ਦੀ ਸਕੂਲੀ ਸਿੱਖਿਆ ਸੀਕਰ ਰਾਜਸਥਾਨ ਤੋ ਹੋਈ ਹੈ।ਮੈਡਮ ਪਿਯੂਸ਼ਾ ਨੇ ਦੱਸਿਆ ਕਿ ਉਨਾਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸ਼ੁਰੂਆਤੀ ਪੋਸਟਿੰਗ ਗੁਰੂ ਦੀ ਨਗਰੀ ਤੋਂ ਹੋਣ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇੇ ਆਧਾਰ ‘ਤੇ ਕਰਨਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media