ਬਾਬਾ ਬਕਾਲਾ, 2 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਇਸ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ।ਹੁਣ ਸੂਬੇ ਦਾ ਹਰੇਕ ਸਕੂਲ ਦੇ ਬੁਨਿਆਂਦੀ ਢਾਂਚੇ ਵਿੱਚ ਸੁਧਾਰ ਕਰਕੇ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦਾ ਮਿਆਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ ਬੱਚੇ ਕਿਸੇ ਤੋਂ ਘੱਟ ਮਹਿਸੂਸ ਨਾ ਕਰਨ।
ਇਹ ਪ੍ਰਗਟਾਵਾ ਅੱਜ ਵਿਧਾਇਕ ਬਾਬਾ ਬਕਾਲਾ ਦਲਬੀਰ ਸਿੰਘ ਟੌਗ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਨਾਲ ਸੂਬੇ ਦੇ ਸਿੱਖਿਆ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ ਅਤੇ ਪਹਿਲਾ ਵਾਰ ਹੋਇਆ ਹੈ ਕਿ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।
ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਈਆ ਲੜਕੀਆਂ ਵਿਖੇ 38 ਲੱਖ 41 ਹਜ਼ਾਰ ਦੀ ਲਾਗਤ ਨਾਲ ਦੋ ਨਵੇ ਕਲਾਸ ਰੂਮ, ਨਵੀ ਚਾਰਦੀਵਾਰੀ, ਇਕ ਲਾਇਬਰੇਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਈਆ ਲੜਕੇ ਵਿਖੇ 13 ਲੱਖ 10 ਹਜਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਅਤੇ ਖੇਡ ਸਟੇਡੀਅਮ ਦਾ ਨਿਰਮਾਣ, ਸਰਕਾਰੀ ਐਲੀਮੈਟਰੀ ਸਕੂਲ ਰਈਆ ਖੁਰਦ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਕਲਾਸ ਰੂਮ, ਸਰਕਾਰੀ ਐਲੀਮੈਂਟਰੀ ਸਕੂਲ ਲੜਕੀਆਂ ਛੱਜਲਵੱਡੀ ਵਿਖੇ 3 ਲੱਖ 40 ਹਜਾਰ ਦੀ ਲਾਗਤ ਨਾਲ ਸਕੂਲ ਦੀ ਮੁਰੰਮਤ, ਸਰਕਾਰੀ ਐਲੀਮੈਟਰੀ ਸਕੂਲ ਲੜਕੇ ਛੱਜਲਵੱਡੀ ਵਿਖੇ 23 ਲੱਖ 91 ਹ਼ਜਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਰਿਪੇਅਰ, ਨਵੀਂ ਚਾਰਦੀਵਾਰੀ ਅਤੇ ਇੱਕ ਨਵਾਂ ਕਲਾਸ ਰੂਮ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਜਲਵੱਡੀ ਵਿਖੇ 7 ਲੱਖ 51 ਹਜ਼ਾਰ ਦੀ ਲਾਗਤ ਨਾਲ ਸਮਾਰਟ ਕਲਾਸ ਰੂਮ ਬਣਾਏ ਗਏ ਹਨ ਅਤੇ ਸਕੂਲਾਂ ਦਾ ਨਵੀਨੀਕਰਨ ਵੀ ਕੀਤਾ ਗਿਆ ਹੈ।
ਇਸ ਮੌਕੇ ਸਕੂਲ ਮੁਖੀ ਮੈਡਮ ਨਵਤੇਜ ਕੌਰ, ਮੈਡਮ ਹਰਜਿੰਦਰ ਕੌਰ, ਮੈਡਮ ਰਚਨਾ, ਮੈਡਮ ਦਵਿੰਦਰਜੀਤ ਕੌਰ, ਜਸਵਿੰਦਰ ਸਿੰਘ, ਐਮ.ਸੀ ਜਗਤਾਰ ਸਿੰਘ ਬਿੱਲਾ, ਐਮ.ਸੀ ਸਰਬਜੀਤ ਸਿੰਘ ਮਾਨ, ਬਲਾਕ ਪ੍ਰਧਾਨ ਸੁਖਦੇਵ ਸਿੰਘ ਪੱਡਾ, ਕਰਮਜੀਤ ਸਿੰਘ ਸਰਪੰਚ ਫੇਰੂਮਾਨ, ਰੋਸ਼ਨ ਲਾਲ ਪ੍ਰਧਾਨ, ਸੈਕਟਰੀ ਸੰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਸਕੂਲੀ ਬੱਚੇ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
Check Also
ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …