Saturday, March 14, 2026

ਈ.ਟੀ.ਓ ਨੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਲੋੜਵੰਦਾਂ ਨੂੰ ਕੀਤੀ ਰਾਸ਼ਨ ਦੀ ਵੰਡ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਨੇ ਹੀ ਸਾਨੂੰ ਚੁਣ ਕੇ ਭੇਜਿਆ ਹੈ।ਸਾਡਾ ਫਰਜ਼ ਬਣਦਾ ਹੈ ਕਿ ਅਸੀ ਆਮ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀਏ ਤੇ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੀਏ।
ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਇਹ ਪ੍ਰਗਟਾਵਾ ਜੰਡਿਆਲਾ ਗੁਰੂ ਵਿਖੇ ਕੋਮਾਂਤਰੀ ਮਜਦੂਰ ਦਿਵਸ ਮੌਕੇ ਲੋੜਵੰਦਾਂ ਨੂੰ ਰਾਸ਼ਨ ਦੀ ਵੰਡ ਕਰਦੇ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਜਦੂਰਾਂ ਦੇ ਸਨਮਾਨ ਅਤੇ ਭਲਾਈ ਲਈ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮਜ਼ਦੂਰ ਸਮਾਜ ਦੇ ਵਿਕਾਸ ਵਿੱਚ ਰੀਡ ਦੀ ਹੱਡੀ ਹੈ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਾਡਾ ਫਰਜ਼ ਹੈ।ਈ.ਟੀ.ਓ ਨੇ ਕਿਹਾ ਕਿ ਮਜ਼ਦੂਰ ਸਿਰਫ ਕੰਮ ਨਹੀ ਕਰਦੇ, ਉਹ ਦੇਸ਼ ਦੀ ਅਸਲੀ ਨੀਂਹ ਹਨ ਅਤੇ ਉਨ੍ਹਾਂ ਦੀ ਆਰਥਿਕ ਤੇ ਸਮਾਜਿਕ ਭਲਾਈ ਕਰਨਾ ਸਾਡੀ ਪ੍ਰਾਥਮਿਕਤਾ ਹੈ।ਉਨ੍ਹਾ ਕਿਹਾ ਕਿ ਇਹ ਮੁਹਿੰਮ ਸਿਰਫ ਇਕ ਦਿਨ ਹੀ ਨਹੀ, ਸਗੋਂ ਲਗਾਤਾਰ ਜਾਰੀ ਰਹੇਗੀ।
ਈ.ਟੀ.ਓ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੀ ਲੋੜਵੰਦਾਂ ਲਈ ਅਨੇਕ ਭਲਾਈ ਸਕੀਮਾਂ ਚਲਾਈਆ ਜਾ ਰਹੀਆਂ ਹਨ।ਉਨ੍ਹਾ ਕਿਹਾ ਕਿ ਪਿੱਛਲੀਆਂ ਸਰਕਾਰਾਂ ਨੇ ਕੇਵਲ ਅਮੀਰ ਲੋਕਾਂ ਦੇ ਹਿੱਤਾਂ ਦੀ ਹੀ ਰਾਖੀ ਕੀਤੀ ਹੈ, ਜਦਕਿ ਸਾਡੀ ਸਰਕਾਰ ਹਰੇਕ ਵਰਗ ਦੀ ਸਹਾਇਤਾ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਵਰਗ ਨੂੰ 600 ਯੂਨਿਟ ਬਿਜਲੀ ਮੁਫਤ ਦਿੱਤੀ ਹੈ ਅਤੇ ਹਰੇਕ ਮਹਿਲਾ ਨੂੰ ਮੁਫਤ ਬੱਸ ਸਹੂਲਤ ਪ੍ਰਦਾਨ ਕੀਤੀ ਹੈ।ਇਸ ਮੌਕੇ ਮੈਡਮ ਸੁਹਿੰਦਰ ਕੌਰ, ਸਤਿੰਦਰ ਸਿੰਘ ਤੇ ਵੱਡੀ ਗਿਣਤੀ ‘ਚ ਆਪ ਦੇ ਵਰਕਰ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …