Wednesday, August 19, 2026

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦਾ ’ਵਰਸਿਟੀ ਦੇ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਏ ਗਏ ਵੱਖ-ਵੱਖ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜੇ ਹਾਸਲ ਕਰਨ ’ਤੇ ਵਧਾਈ ਦਿੰਦਿਆਂ ਆਪਣੇ ਦਫ਼ਤਰ ਵਿਖੇ ਸਟਾਫ਼ ਦੀ ਹਾਜ਼ਰੀ ’ਚ ਮੰੂਹ ਮਿੱਠਾ ਕਰਵਾਇਆ।
ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਉਕਤ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 7ਵਾਂ ਦੇ ਹੋਏ ਇਮਤਿਹਾਨਾਂ ’ਚੋਂ ਵਿਦਿਆਰਥਣਾਂ ਦਿਸ਼ਾ ਅਤੇ ਪ੍ਰੀਯਾ ਵਸ਼ਿਸ਼ਟ ਨੇ ਕੁੱਲ 500 ਅੰਕਾਂ ’ਚੋਂ 366 ਅੰਕ ਅਤੇ 361 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਦੂਜਾ ਅਤੇ ਚੌਥਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 9ਵਾਂ ਦੀਆਂ ਵਿਦਿਆਰਥਣਾਂ ਪ੍ਰਨੀਤ ਕੌਰ ਅਤੇ ਸੰਜਨਾ ਨੇ ਕੁੱਲ 500 ਅੰਕਾਂ ’ਚੋਂ 365 ਅੰਕਾਂ ਨਾਲ ’ਵਰਸਿਟੀ ’ਚੋਂ ਦੂਜਾ ਸਥਾਨ, ਸੁਭਾਂਕਸ਼ੀ ਠਾਕੁਰ ਨੇ 362 ਅੰਕਾਂ ਨਾਲ ਤੀਜਾ ਸਥਾਨ ਅਤੇ ਸਚਿਆਰ ਸਿੰਘ ਨੇ 361 ਅੰਕਾਂ ਨਾਲ ਚੌਥਾ ਸਥਾਨ, ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 5ਵਾਂ ਦੇ ਹੋਏ ਇਮਤਿਹਾਨਾਂ ’ਚੋਂ ਕਾਲਜ ਵਿਦਿਆਰਥਣਾਂ ਮਾਨਯਾ ਸੈਨੀ ਨੇ ਕੁੱਲ 600 ਅੰਕਾਂ ’ਚੋਂ 441 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ, ਕਮਲਪ੍ਰੀਤ ਕੌਰ ਨੇ 435 ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ।
ਉਨ੍ਹਾਂ ਕਿਹਾ ਕਿ ਕਾਲਜ ਦੇ ਹੋਰਨਾਂ ਵਿਦਿਆਰਥੀਆਂ ’ਚ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ ਤੀਜਾ ਦੀ ਵਿਦਿਆਰਥਣ ਨੈਨਸੀ ਨੇ ਕੁਲ 500 ਅੰਕਾਂ ’ਚੋਂ 365 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ, ਐਲ.ਐਲ. ਬੀ (3 ਸਾਲਾ ਕੋਰਸ) ਸਮੈਸਟਰ 5ਵਾਂ ਦੇ ਹੋਏ ਇਮਤਿਹਾਨਾਂ ’ਚੋਂ ਕਾਲਜ ਵਿਦਿਆਰਥੀਆਂ ਰਾਘਵ ਮਹਾਜਨ, ਸ਼ੁਭਮ ਮਿੱਤਲ ਅਤੇ ਚਿਰਾਗ ਪੁਰੀ ਨੇ ਕੁੱਲ 500 ਅੰਕਾਂ ’ਚੋਂ ਕ੍ਰਮਵਾਰ 357 ਅੰਕਾਂ ਨਾਲ ਤੀਜਾ ਸਥਾਨ, 357 ਅੰਕਾਂ ਨਾਲ ਤੀਜਾ ਸਥਾਨ ਅਤੇ 354 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਚੌਥਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ, ਡਾ. ਰੇਨੂ ਸੈਨੀ, ਡਾ. ਦਿਵਿਆ ਸ਼ਰਮਾ, ਡਾ. ਪਵਨਦੀਪ ਕੌਰ, ਡਾ. ਅਨੀਤਾ, ਡਾ. ਗੁਰਜਿੰਦਰ ਕੌਰ, ਡਾ. ਮੋਹਿਤ ਸੈਣੀ, ਡਾ. ਸ਼ਿਵਨ ਸਰਪਾਲ, ਪ੍ਰੋ. ਸੁਗਮ, ਡਾ. ਹਰਜੋਤ ਕੌਰ, ਪ੍ਰੋ. ਹੇਮਾ, ਉਤਕਰਸ਼ ਸੇਠ, ਡਾ. ਪੁਰਨਿਮਾ ਖੰਨਾ, ਡਾ. ਅਨੀਤਾ, ਪ੍ਰੋ. ਜਸਦੀਪ ਸਿੰਘ ਆਦਿ ਹਾਜ਼ਰ ਸਨ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …