ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਪ੍ਰਿੰਸੀਪਲ ਦਵਿੰਦਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਮੰਚ
ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪਿ੍ਰੰਸੀਪਲ ਕੁਲਵੰਤ ਸਿੰਘ ਅਣਖੀ, ਹਰਦੀਪ ਸਿੰਘ ਚਾਹਲ, ਇੰਜ. ਹਰਜਾਪ ਸਿੰਘ ਔਜਲਾ, ਪ੍ਰਧਾਨ ਸੁਰਿੰਦਰਜੀਤ ਸਿੰਘ ਬਿੱਟੂ, ਜਨਰਲ ਸਕੱਤਰ ਯੋਗੇਸ਼ ਕਾਮਰਾ ਤੇ ਮੈਂਬਰਾਨ ਵਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਸਨ।ਉਨ੍ਹਾਂ ਨੇ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਐਮ.ਏ ਅੰਗਰੇਜੀ ਅਤੇ ਪੋਲੀਟੀਕਲ ਸਾਇੰਸ ਦੀ ਡਿਗਰੀ ਪ੍ਰਾਪਤ ਕੀਤੀ।ਵੱਖ-ਵੱਖ ਸਕੂਲਾਂ ਵਿੱਚ 36 ਸਾਲ ਉਨ੍ਹਾਂ ਨੌਕਰੀ ਕੀਤੀ ਤੇ ਉਹ 1995 ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ‘ਤੋਂ ਬਤੌਰ ਪਿ੍ਰੰਸੀਪਲ ਸੇਵਾ ਮੁਕਤ ਹੋਇ।ਉਨ੍ਹਾਂ ਦਾ ਇਕ ਬੇਟਾ ਰਵਿੰਦਰ ਸਿੰਘ ਕਨੇਡਾ ਦਾ ਸਿਟੀਜ਼ਨ ਹੈ ਤੇ ਦੂਸਰਾ ਡਾ. ਗੁਰਵਿੰਦਰ ਸਿੰਘ ਹੱਡੀਆਂ ਦਾ ਮਾਹਿਰ ਡਾਕਟਰ ਹੈ, ਤੇ ਅੰਮ੍ਰਿਤਸਰ ਵਿੱਚ ਹਰਗੁਨ ਨਾਮੀਂ ਹਸਪਤਾਲ ਚਲਾ ਰਿਹਾ ਹੈ।
ਉਨ੍ਹਾਂ ਨੇ ਗੌਰਮਿੰਟ ਟੀਚਰਜ਼ ਯੂਨੀਅਨਾਂ ਵਿੱਚ ਵੀ ਵੱਖ-ਵੱਖ ਆਹਦਿਆਂ ‘ਤੇ ਸੇਵਾ ਨਿਭਾਈ।ਉਨ੍ਹਾਂ ਨੇ ਅੰਮ੍ਰਿਤਸਰ ਦੀ ਨਾਮਵਰ ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੀ 23 ਫ਼ਰਵਰੀ 2002 ਨੂੰ ਮੈਂਬਰਸ਼ਿਪ ਲੈ ਕੇ ਬਤੌਰ ਮੀਤ ਪ੍ਰਧਾਨ ਸੇਵਾ ਕੀਤੀ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media