Monday, October 26, 2026

2024 ਬੈਚ ਦੀ ਆਈ.ਏ.ਐਸ ਮੈਡਮ ਪਿਯੂਸ਼ਾ ਨੇ ਸਹਾਇਕ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – 2024 ਬੈਚ ਦੀ ਆਈ.ਏ.ਐਸ ਅਧਿਕਾਰੀ ਮੈਡਮ ਪਿਯੂਸ਼ਾ ਨੇ ਅੰਮ੍ਰਿਤਸਰ ਵਿਖੇ ਬਤੌਰ ਸਹਾਇਕ ਕਮਿਸ਼ਨਰ (ਅੰਡਰਟਰੇਨਿੰਗ) ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਦੱਸਣਯੋਗ ਹੈ ਕਿ ਮੈਡਮ ਪਿਯੂਸ਼ਾ ਨੇ ਬੀ.ਟੈਕ ਟੈਕਸਟਾਈਲ ਤਕਨਾਲੋਜੀ ਆਈ.ਆਈ.ਟੀ ਦਿੱਲੀ ਤੋਂ ਕੀਤੀ ਹੈ ਅਤੇ ਉਨ੍ਹਾਂ ਦੀ ਸਕੂਲੀ ਸਿੱਖਿਆ ਸੀਕਰ ਰਾਜਸਥਾਨ ਤੋ ਹੋਈ ਹੈ।ਮੈਡਮ ਪਿਯੂਸ਼ਾ ਨੇ ਦੱਸਿਆ ਕਿ ਉਨਾਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸ਼ੁਰੂਆਤੀ ਪੋਸਟਿੰਗ ਗੁਰੂ ਦੀ ਨਗਰੀ ਤੋਂ ਹੋਣ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇੇ ਆਧਾਰ ‘ਤੇ ਕਰਨਗੇ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …