Thursday, September 10, 2026

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਖਿਡਾਰੀਆਂ ਨੇ ਗਤਕਾ ਚੈਂਪੀਅਨਸ਼ਿਪ ’ਚ ਹਾਸਲ ਕੀਤੇ ਤਮਗੇ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸਕੂਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ ’ਚ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਕੂਲ ਖੇਡ ਮੁਖੀ ਰਣਕੀਰਤ ਸਿੰਘ ਸੰਧੂ ਦੀ ਮੌਜ਼ੂਦਗੀ ’ਚ ਦੱਸਿਆ ਕਿ ਨਵੀਂ ਦਿੱਲੀ ਵਿਖੇ ਹੋਈ ਸਕੂਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ’ਚ 10ਵੀਂ ਕਲਾਸ ਦੇ ਵਿਦਿਆਰਥੀ ਅਮਰਬੀਰ ਸਿੰਘ ਨੇ ਅੰਡਰ 17 ਸਾਲ ਵਰਗ ’ਚ ਭਾਗ ਲੈਂਦਿਆਂ ਸੋਨੇ ਦਾ ਤਮਗਾ ਹਾਸਲ ਕੀਤਾ ਅਤੇ ਸਿੰਗਲ ਸੋਟੀ ਟੀਮ ’ਚ ਕਾਂਸੀ ਦਾ ਤਮਗਾ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ 11ਵੀਂ ਕਲਾਸ ਦੇ ਵਿਦਿਆਰਥੀ ਚੰਦਨਪ੍ਰੀਤ ਸਿੰਘ ਨੇ ਅੰਡਰ-19 ਸਾਲ ਸਿੰਗਲ ਸੋਟੀ ਟੀਮ ’ਚ ਭਾਗ ਲੈਂਦਿਆਂ ਕਾਂਸੀ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ।
ਇਸ ਮੌਕੇ ਉਨ੍ਹਾਂ ਨੇ ਗਤਕਾ ਕੋਚ ਮਨਵਿੰਦਰ ਸਿੰਘ ਦੇ ਕਾਰਜ਼ ਦੀ ਸਰਾਹਨਾ ਕਰਦਿਆਂ ਜੇਤੂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਭਵਿੱਖ ’ਚ ਹੋਰ ਤਰੱਕੀ ਕਰਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …