ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ
ਸਕੂਲਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੇਡਾਂ ਵਿੱਚ ਸਮੇਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ।ਇਹ ਪ੍ਰਗਟਾਵਾ ਚੇਅਰਮੈਨ ਪਨਗਰੇਨ ਬਲਦੇਵ ਸਿੰਘ ਮਿਆਦੀਆ ਨੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੱਗਾਂ ਕਲਾਂ, ਭੁੱਲਰ ਅਤੇ ਖਿਆਲਾ ਕਲਾ ਦੇ ਦੇ ਪ੍ਰਾਇਮਰੀ, ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਕਰੀਬ 51 ਲੱਖ ਤੋਂ ਵੱਧ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮਾਂ ਦੇ ਉਦਘਾਟਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਚੇਅਰਮੈਨ ਨੇ ਦੱਸਿਆ ਕਿ ਇੰਨਾਂ ਸਕੂਲਾਂ ਵਿਚ ਨਵੀ ਚਾਰਦੀਵਾਰੀ, ਨਵੇਂ ਕਮਰੇ ਅਤੇ ਸਕੂਲਾਂ ਦੀ ਮੁਰੰਮਤ ਕਰਵਾਈ ਜਾਵੇਗੀ।ਉਨ੍ਹਾ ਦੱਸਿਆ ਕਿ ਹੁਣ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਦਿੱਖ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਅਤੇ ਪੜ੍ਹਾਈ ਵਿੱਚ ਵੀ ਨਵੀਆਂ ਤਕਨੀਕਾਂ ਦੀ ਵਰਤੋ ਕੀਤੀ ਜਾ ਰਹੀ ਹੈ।ਮਿਆਂਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਸਿੱਖਿਆ ਮਾਡਲ ਸੂਬੇ ਵਿੱਚ ਬਣਾਇਆ ਹੈ, ਉਸ ਦੀ ਦੇਸ਼ ਤੇ ਵਿਦੇਸ਼ਾਂ ਵਿੱਚ ਸ਼ਲਾਘਾ ਹੋਈ ਹੈ।ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ `ਚ ਸਿਖਲਾਈ, ਨਵੇਂ ਸਕੂਲ ਆਫ਼ ਐਮੀਨੈਂਸ, ਕਿੱਤਾਮੁਖੀ ਸਿੱਖਿਆ ਅਤੇ ਅਧਿਆਪਕਾਂ ਦੀ ਭਰਤੀ ਕੀਤੀ ਗਈ, ਜਿਸ ਨਾਲ ਸਕੂਲਾਂ `ਚ ਸੁਰੱਖਿਆ ਤੇ ਸਿੱਖਿਆ ਦਾ ਵਾਤਵਰਣ ਬਣਿਆ ਹੈ ਅਤੇ ਬੱਚੇ ਸਿੱਖਿਆ ਸਮੇਤ ਹੋਰ ਸਹਿ ਵਿੱਦਿਅਕ ਖੇਤਰਾਂ `ਚ ਮੱਲਾਂ ਮਾਰ ਰਹੇ ਹਨ।ਚੇਅਰਮੈਨ ਨੇ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਤੇ ਅਸਰਦਾਰ ਨਿਵੇਸ਼ ਹੈ।ਬੱਚਿਆਂ ਲਈ ਚੰਗਾ ਵਿੱਦਿਅਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ।
ਇਸ ਮੌਕੇ ਸਕੂਲ ਮੁਖੀ ਗੁਰਚਰਨ ਸਿੰਘ, ਮੈਡਮ ਸੁਨੀਤਾ, ਸਤਿੰਦਰ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ, ਉਨ੍ਹਾ ਦੇ ਮਾਪੇ ਅਤੇ ਪਿੰਡਾਂ ਦੇ ਮੋਹਤਬਰ ਲੋਕ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media