Wednesday, May 28, 2025
Breaking News

ਗੁਰੂ ਨਗਰੀ ਨੂੰ ਸਫਾਈ ਪੱਖੋਂ ਹੋਰ ਬੇਹਤਰ ਬਣਾਇਆ ਜਾਵੇਗਾ – ਵਿਧਾਇਕ ਡਾ: ਨਿੱਝਰ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਹਲਕਾ ਦੱਖਣੀ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅੱਜ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਸਵੱਛਤਾ ਅਭਿਆਨ ਤਹਿਤ ਰਾਮਸਰ ਰੋਡ ਤੋਂ ਸਫਾਈ ਵਿਵਸਥਾ ਮੁਹਿੰਮ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਕਿਹਾ ਕਿ ਗੁਰੂ ਦੀ ਨਗਰੀ ਨੂੰ ਸਫਾਈ ਪੱਖੋਂ ਹੋਰ ਬੇਹਤਰ ਬਣਾਇਆ ਜਾਵੇਗਾ।ਡਾ: ਨਿੱਝਰ ਨੇ ਕਿਹਾ ਕਿ ਰੋਜ਼ਾਨਾ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਦੇਸ਼ਾਂ ਵਿਦੇਸ਼ਾਂ ਤੋਂ ਅੰਮ੍ਰਿਤਸਰ ਦਰਸ਼ਨ ਕਰਨ ਲਈ ਆਉਂਦੇ ਹਨ ਅਤੇ ਸਾਡਾ ਸ਼ਹਿਰ ਵਾਸੀਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਸ਼ਹਿਰ ਨੂੰ ਸਾਫ ਸੁਥਰਾ ਰੱਖੀਏ ਤਾਂ ਜੋ ਸੈਲਾਨੀ ਅੰਮ੍ਰਿਤਸਰ ਸ਼ਹਿਰ ਪ੍ਰਤੀ ਚੰਗਾ ਅਕਸ ਲੈ ਕੇ ਜਾਣ।
ਉਨ੍ਹਾਂ ਕਿਹਾ ਕਿ ਗੁਰੂ ਦੀ ਨਗਰੀ ਦੀ ਸਫ਼ਾਈ ਵਿਵਸਥਾ ਲਈ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਫਾਈ ਵਿਵੱਸਥਾ ਵਿੱਚ ਸੁਧਾਰ ਹੋਵੇਗਾ।ਉਨ੍ਹਾਂ ਕਿਹਾ ਕਿ ਨਿਰੰਤਰ ਸਫਾਈ ਮੁਹਿੰਮਾਂ ਚਲਾਉਣ ਦਾ ਉਦਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸਾਸ਼ਨ ਦਾ ਸਾਥ ਦੇਣ ਤਾਂ ਜੋ ਸ਼ਹਿਰ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ।
ਇਸ ਮੌਕੇ ਮਨਪ੍ਰੀਤ ਸਿੰਘ, ਸ਼ੇਰੇ ਪੰਜਾਬ ਸਿੰਘ, ਮਨਜੀਤ ਸਿੰਘ ਫੌਜੀ, ਸਰਬਜੀਤ ਸਿੰਘ ਬਿੱਟੂ, ਆਮ ਆਦਮੀ ਪਾਰਟੀ ਦੇ ਨੁਮਾਇੰਦੇ ਅਤੇ ਇਲਾਕਾ ਵਾਸੀ ਹਾਜ਼ਰ ਸਨ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …