ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਵਲੋਂ ਆਈਆਂ
ਹਦਾਇਤਾਂ ਦੇ ਮੱਦੇਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4.00 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ।ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵੱਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜ਼ਮੀਨ ਜਾਂ ਜ਼ਮੀਨ ਦੋਜ਼ ਟਿਕਾਣੇ ‘ਤੇ ਪਹੁੰਚ ਜਾਣ।ਜੇਕਰ ਉਹਨਾਂ ਕੋਲ ਉਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰੱਖਤ ਦੇ ਹੇਠਾਂ ਬੈਠ ਜਾਣ।ਜੋ ਲੋਕ ਇਮਾਰਤਾਂ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ।
ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉਤੇ ਚੱਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵਾਹਣ ਜਿੰਨੱ ਵਿੱਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ ਨੂੰ ਤੁਰੰਤ ਰਸਤਾ ਦੇਣ।ਉਨ੍ਹਾਂ ਦੱਸਿਆ ਕਿ ਇਹ ਸਿਵਲ ਡਿਫੈਂਸ ਵਲੋਂ ਅਭਿਆਸ ਲਈ ਵਜਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦੀ ਫੰਕਸ਼ਨ ਅਤੇ ਸਾਊਂਡ ਚੈਕ ਕੀਤੀ ਜਾ ਸਕੇ।ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜਰੂਰਤ ਨਹੀਂ ਹੈ।
ਉਹਨਾਂ ਦੱਸਿਆ ਕਿ ਕੱਲ ਰਾਤ 10.00 ਵਜੇ ਤੋਂ 10.30 ਵਜੇ ਤੱਕ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ।ਜਿਸ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ ਅਤੇ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ।ਜੇਕਰ ਉਹਨਾਂ ਕਿਸੇ ਵਜ੍ਹਾ ਇਹ ਚਾਲੂ ਰੱਖਣੇ ਹਨ ਤਾਂ ਉਹ ਆਪਣੀਆਂ ਲਾਈਟਾਂ ਇਸ ਢੰਗ ਨਾਲ ਚਲਾਉਣ ਕਿ ਉਹਨਾਂ ਦੀ ਰੌਸ਼ਨੀ ਖਿੜਕੀ ਜਾਂ ਦਰਵਾਜੇ ਤੋਂ ਬਾਹਰ ਨਾ ਜਾਵੇ।ਇਸ ਤੋਂ ਇਲਾਵਾ ਸੀ.ਸੀ.ਟੀ.ਵੀ ਕੈਮਰਿਆਂ ਜਾਂ ਸੂਰਜੀ ਲਾਈਟਾਂ ਜੋ ਲਾਈਟ ਹਨੇਰਾ ਹੋਣ ‘ਤੇ ਆਪਣੇ ਆਪ ਚੱਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।
ਇਸ ਸਮੇਂ ਦੌਰਾਨ ਜੇਕਰ ਕੋਈ ਸੜਕ ਉਤੇ ਗੱਡੀ ਜਾ ਰਹੀ ਹੈ ਤਾਂ ਉਹ ਉਸ ਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ‘ਤੇ ਰੋਕ ਕੇ ਲਵੇ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media