Wednesday, August 6, 2025
Breaking News

ਜੱਸਾ ਸਿੰਘ ਰਾਮਗੜ੍ਹੀਆ ਨੂੰ ਜਨਮ ਦਿਵਸ `ਤੇ ਸ਼ਰਧਾਂਜਲੀ ਭੇਟ

ਦਿਨੇਸ਼ ਬੱਸੀ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਸਿੱਖ ਭਾਈਚਾਰੇ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਨੂੰ ਉਨ੍ਹਾਂ ਦੇ 302ਵੇਂ ਜਨਮ ਦਿਵਸ `ਤੇ ਸ਼ਰਧਾਂਜਲੀ ਭੇਟ ਕੀਤੀ।ਸਥਾਨਕ ਈਸਟ ਮੋਹਨ ਨਗਰ ਵਿਖੇ ਰਾਮਗੜ੍ਹੀਆ ਜਥੇਬੰਦੀਆਂ ਵਲੋਂ ਆਯੋਜਿਤ ਸਮਾਗਮ ਵਿੱਚ ਕਾਂਗਰਸੀ ਆਗੂ ਦਿਨੇਸ਼ ਬੱਸੀ ਵੀ ਵਿਸ਼ੇਸ਼ ਤੌਰ `ਤੇ ਪਹੁੰਚੇ।ਸਿੱਖ ਜਰਨੈਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਅਤੇ ਸਮਾਜ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪਿਆ, ਸਿੱਖਾਂ ਨੇ ਅੱਗੇ ਆ ਕੇ ਜਿੰਮੇਵਾਰੀ ਸੰਭਾਲੀ ਹੈ।18ਵੀਂ ਸਦੀ ਦੇ ਮਹਾਨ ਸਿੱਖ ਯੋਧਿਆਂ ਵਿਚੋਂ ਮਹੱਤਵਪੂਰਨ ਅਤੇ ਜਿਕਰਯੋਗ ਨਾਮ ਰਾਮਗੜ੍ਹੀਆ ਮਿਸਲ ਦੇ ਮੁਖੀ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਹੈ।ਉਨ੍ਹਾਂ ਦੀ ਬਹਾਦਰੀ ਦੀਆਂ ਕਹਾਣੀਆਂ ਅੱਜ ਵੀ ਦਿਲ ਨੂੰ ਝੰਜੋੜ ਦਿੰਦੀਆਂ ਹਨ।ਸਮਾਗਮ ਦੌਰਾਨ ਦਿਨੇਸ਼ ਬੱਸੀ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਜਸਪਾਲ ਸਿੰਘ ਪਦਮ, ਸਰਪ੍ਰਸਤ ਗੁਰਦੀਪ ਸਿੰਘ, ਸਕੱਤਰ ਇਕਬਾਲ ਸਿੰਘ ਸ਼ੈਰੀ, ਸਕੱਤਰ ਚਮਕੌਰ ਸਿੰਘ ਅਤੇ ਜਸਪਾਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …