Wednesday, July 16, 2025
Breaking News

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਈ.ਓ ਵਿਜੇ ਡੋਗਰਾਂ, ਸਮੂਹ ਐਮ.ਸੀ, ਵੱਖ-ਵੱਖ ਜਥੇਬੰਦੀਆਂ ਅਤੇ ਪਾਰਟੀਆਂ ਦੇ ਸਹਿਯੋਗ ਨਾਲ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਤੋਂ ਗੁਰਦੁਆਰਾ ਨੌਵੀ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੱਕ ਨਸ਼ਿਆਂ ਵਿਰੁੱਧ ਰੋਡ ਮਾਰਚ ਕੀਤਾ ਗਿਆ।ਜਿਸ ਵਿੱਚ ਲੋਕਾਂ ਨੂੰ ਜਾਗਰੂਕ ਕਰਦੇ ਹੋਏ, ਦਸਮੇਸ਼ ਪਬਲਿਕ ਸਕੂਲ ਅਤੇ ਸੰਤ ਮਾਝਾ ਸੀਨੀਅਰ ਸਕੈਡਰੀ ਸਕੂਲ ਦੇ ਬੱਚਿਆਂ ਨੇ ਨਸ਼ਿਆਂ ਵਿਰੁੱਧ ਸਲੋਗਨ ਵਾਲੇ ਚਾਰਟ ਤਿਆਰ ਕੀਤੇ।
ਪ੍ਰਧਾਨ ਸੁਰਜੀਤ ਸਿੰਘ ਕੰਗ ਅਤੇ ਹਾਜ਼ਰ ਸਮੂਹ ਐਮ.ਸੀ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ”ਯੁੱਧ ਨਸ਼ਿਆਂ ਵਿਰੁੱਧ” ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ਼ ਮੁਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸਮੂਹ ਲੀਡਰਸ਼ਿਪ ਬਹੁਤ ਹੀ ਸੰਜ਼ੀਦਾ ਹੈ ਅਤੇ ਉਨ੍ਹਾਂ ਪ੍ਰਣ ਕੀਤਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ।ਇਸੇ ਮੁਹਿੰਮ ਤਹਿਤ ਰੋਡ ਮਾਰਚ ਕੱਢਿਆ ਗਿਆ ਹੈ।ਸਰਕਾਰ ਵੱਲੋਂ ਸਖਤ ਨਿਰਦੇਸ਼ ਹਨ ਕਿ ਜੇਕਰ ਕੋਈ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਸਰਕਾਰ ਉਸ ਦਾ ਇਲਾਜ਼ ਕਰਵਾਏਗੀ ਅਤੇ ਜੇਕਰ ਫਿਰ ਵੀ ਕੋਈ ਨਸ਼ਾ ਵੇਚਣਾ ਜਾਂ ਨਸ਼ੇ ਦੇ ਕਾਰੋਬਾਰ ਤੋਂ ਤੌਬਾ ਨਹੀ ਕਰਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਵੱਲੋਂ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਕੰਗ ਅਤੇ ਹੋਰ ਆਗੂ ਨੇ ਪ੍ਰਣ ਲਿਆ ਕਿ ਉਨ੍ਹਾਂ ਵਲੋਂ ਕੋਈ ਵੀ ਨਸ਼ੇ ਨਾਲ ਸਬੰਧਿਤ ਵਿਅਕਤੀ ਦੀ ਨਾਂ ਤਾਂ ਜਮਾਨਤ ਦੇਵੇਗਾ ਅਤੇ ਨਾ ਹੀ ਉਸ ਦੇ ਮਗਰ ਜਾਵੇਗਾ।ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ।
ਇਸ ਮੌਕੇ ਮਨਜਿੰਦਰ ਸਿੰਘ ਐਮ.ਸੀ, ਸੁਖਚੈਨ ਸਿੰਘ ਐਮ.ਸੀ ਪਰਮਜੀਤ ਸਿੰਘ, ਰਵੀ ਸਿੰਘ ਐਮ.ਸੀ, ਕੁਲਵੰਤ ਸਿੰਘ ਰੰਧਾਵਾ ਐਮ.ਸੀ, ਹਰਜੀਤ ਸਿੰਘ ਫੌਜੀ ਆਦਿ ਮੋਹਤਬਰ ਆਗੂ ਆਪਣੇ ਸਾਥੀਆਂ ਸਮੇਤ ਹਾਜ਼ਰ ਹੋਏ।ਸਾਰਿਆਂ ਨੇ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਅਤੇ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਪੂਰਨ ਸਹਿਯੌਗ ਦੇਣ ਦਾ ਪ੍ਰਣ ਕੀਤਾ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …