Wednesday, December 31, 2025

ਐਡਵੋਕੇਟ ਧਾਮੀ ਨੇ ਕਸ਼ਮੀਰ ਦੇ ਪੁੰਛ ’ਚ ਗੁਰਦੁਆਰੇ ’ਤੇ ਹਮਲੇ ਨੂੰ ਦੁੱਖਦਾਈ ਕਰਾਰ ਦਿੱਤਾ

ਕਸ਼ਮੀਰ ’ਚ ਹਮਲੇ ਦੌਰਾਨ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਨੇ ਪੁੰਛ ਇਲਾਕੇ ਵਿੱਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁੱਖਦਾਈ ਕਰਾਰ ਦਿੱਤਾ ਹੈ।ਇਸ ਦੇ ਨਾਲ ਹੀ ਉਨ੍ਹਾਂ ਕਸ਼ਮੀਰ ਅੰਦਰ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਪ੍ਰਤੀ ਵੀ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਪੀੜ੍ਹਾਮਈ ਘਟਨਾ ਨੇ ਸਿੱਖ ਜਗਤ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ।ਉਨ੍ਹਾਂ ਨੇ ਹਮਲੇ ਦੌਰਾਨ ਚਲਾਣਾ ਕਰ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।ਉਨ੍ਹਾਂ ਕਿਹਾ ਕਿ ਇਸ ਦੁੱਖਦਾਈ ਸਮੇਂ ’ਚ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੀ ਹੈ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …