Friday, July 4, 2025
Breaking News

ਸੱਚਖੰਡ ਵਾਸੀ ਸੰਤ ਬਾਬਾ ਦਯਾ ਸਿੰਘ ਜੀ ਬਿਧੀ ਚੰਦੀਏ ਜੀ ਦੀ ਪਹਿਲੀ ਬਰਸੀ 19 ਜਨਵਰੀ ਨੂੰ

PPN1301201525

ਬੈਲਜੀਅਮ, 12 ਜਨਵਰੀ (ਹਰਚਰਨ ਸਿੰਘ ਢਿੱਲ੍ਹੋ) – ਛੇਵੇ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋ ਵਰੋਸਾਏ ਹੋਏ “ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ“, ਬਾਬਾ ਬਿਧੀ ਚੰਦ ਛੀਨਾ ਜੀ ਦੇ 11 ਵੇ ਜਾਨਸ਼ੀਨ ਖਾਲਸਾ ਪੰਥ ਦੇ ਮਹਾਨ ਸ਼ਖਸ਼ੀਅਤ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਜੀ ਦੀ ਪਹਿਲੀ ਬਰਸੀ 19 ਜਨਵਰੀ ਦਿਨ ਸੋਮਵਾਰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸੁਰ ਸਿੰਘ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਸਾਹਿਤ ਮਨਾਈ ਜਾ ਰਹੀ ਹੈ।ਸਵਰਗਵਾਸੀ ਬਾਬਾ ਦਯਾ ਸਿੰਘ ਜੀ ਦੇ ਸਪੁੱਤਰ ਬਾਬਾ ਅਵਤਾਰ ਸਿੰਘ ਅਤੇ ਬਾਬਾ ਗੁਰਬਚਨ ਸਿੰਘ ਦੀ ਦੇਖ ਰੇਖ ਹੇਠ ਸਾਰੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਪਿਛਲੇ ਹਫਤੇ ਦਾਸ ਨੂੰ ਬਾਬਾ ਅਵਤਾਰ ਸਿੰਘ ਜੀ ਨਾਲ ਛੌਣੀ ਸਾਹਿਬ ਵਿਖੇ ਸਾਰੇ ਪ੍ਰਵਾਰ ਸਮੇਤ ਬੈਠ ਕੇ ਵਿਚਾਰ ਸਾਂਝੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ ।ਉਨਾਂ ਦੱਸਿਆ ਕਿ ਬਰਸੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਸੀ ਖੇਤਰ ‘ਚ ਵਿੱਚਰਦੀਆਂ ਉਘੀਆਂ ਸ਼ਖਸ਼ੀਅਤਾਂ ਤੋਂ ਇਲਾਵਾ ਲੱਖਾਂ ਸੰਗਤਾਂ ਪੁੱਜਣਗੀਆਂ ਜਿੰਨਾਂ ਦੇ ਰਹਿਣ ਸਹਿਣ ਅਤੇ ਲੰਗਰ ਦੇ ਪ੍ਰਬੰਧ ਲਈ ਤਿਆਰੀਆਂ ਹੋ ਰਹੀਆਂ ਹਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply