ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ ‘ਚੋ’ 100 ਪ੍ਰਤੀਸ਼ਤ ਅੰਕ ਪ੍ਰਾਪਤ
ਕਰਕੇ ਪੰਜਾਬ ‘ਚੋ ਟੌਪਰ ਰਹੀ ਸਰਵਹਿਤਕਾਰੀ ਵਿਦਿਆ ਮੰਦਰ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਪੁੱਤਰੀ ਸਿਮਰਦੀਪ ਸਿੰਘ (ਧਨੌਲਾ) ਦਾ ਉਸ ਦੇ ਨਾਨਕੇ ਘਰ ਲੌਂਗੋਵਾਲ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਹਰਸੀਰਤ ਨੇ ਕਿਹਾ ਕਿ ਆਪਣੇ ਨਾਨਕੇ ਘਰ ਆ ਕੇ ਉਹ ਬੇਹੱਦ ਖੁਸ਼ ਹੈ।ਹਰਸੀਰਤ ਨੇ ਕਿਹਾ ਕਿ ਇਸ ਤੋਂ ਬਾਅਦ ਉਹ ਐਮ.ਬੀ.ਬੀ.ਐਸ ਵਿੱਚ ਦਾਖਲਾ ਲੈ ਕੇ ਡਾਕਟਰ ਬਣੇਗੀ ਅਤੇ ਉਸ ਤੋਂ ਬਾਅਦ ਯੂ.ਪੀ.ਐਸ.ਸੀ ਦਾ ਟੈਸਟ ਦੇਵੇਗੀ।ਹਰਸੀਰਤ ਦੇ ਪਿਤਾ ਸਿਮਰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਪਹਿਲਾਂ ਨੈਟਬਾਲ ‘ਚੋਂ ਸੂਬਾ ਪੱਧਰੀ ਗੋਲਡ ਮੈਡਲ ਜਿੱਤ ਚੁੱਕੀ ਹੈ ਅਤੇ ਹੁਣ ਪੰਜਾਬ ‘ਚੋਂ ਪਹਿਲਾ ਸਥਾਨ ਹਾਸਲ ਕਰਕੇ ਉਸ ਨੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।ਹਰਸੀਰਤ ਦਾ ਸਵਾਗਤ ਕਰਦੇ ਹੋਏ ਉਸ ਦੇ ਨਾਨਾ ਤੇਜਾ ਸਿੰਘ ਕਲੇਰ ਅਤੇ ਨਾਨੀ ਅੰਮ੍ਰਿਤ ਕੌਰ ਨੇ ਕਿਹਾ ਕਿ ਅੱਜ ਉਨਾਂ ਨੂੰ ਬੇਹੱਦ ਮਾਣ ਮਹਿਸੂਸ ਹੋ ਰਿਹਾ ਹੈ।ਇਸ ਮੌਕੇ ਨਾਹਰ ਸਿੰਘ, ਅਮਨਪ੍ਰੀਤ ਕੌਰ, ਅਮਨਦੀਪ ਸਿੰਘ, ਮਾਤਾ ਜਸਵੰਤ ਕੌਰ, ਮਨਕਰਨ ਜੋਤ ਸਿੰਘ, ਮਨਪ੍ਰੀਤ ਸਿੰਘ, ਤੇਜਿੰਦਰ ਸਿੰਘ ਆਦਿ ਪਰਿਵਾਰਕ ਮੈਂਬਰ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media