ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਕਰੀਅਰ ਵਿਕਾਸ ਅਤੇ ਉੱਦਮਤਾ ਨੂੰ ਹੁਲਾਰਾ ਦੇਣ
ਲਈ 53 ਨਵੇਂ ਰੁਜ਼ਗਾਰ-ਮੁਖੀ ਅੰਡਰਗਰੈਜੂਏਟ ਸਰਟੀਫਿਕੇਟ ਅਤੇ ਡਿਪਲੋਮਾ ਕੋਰਸ ਸ਼ੁਰੂ ਕੀਤੇ ਹਨ।ਓਪਨ ਐਂਡ ਡਿਸਟੈਂਸ ਲਰਨਿੰਗ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਮੱਗਰੀ, ਆਨਲਾਈਨ ਅਸਾਈਨਮੈਂਟਸ, ਡਿਜ਼ੀਟਲ ਲਾਇਬ੍ਰੇਰੀ ਅਤੇ ਫੈਕਲਟੀ ਨਾਲ ਸਿੱਧੀ ਗੱਲਬਾਤ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।ਮੀਟਿੰਗ ਵਿੱਚ ਗੁਰੂਗ੍ਰਾਮ ਦੇ ਸਫਲ ਉੱਦਮੀ ਪ੍ਰਥਮ ਮਿੱਤਲ ਨੇ ਔਨਲਾਈਨ ਸ਼ਮੂਲੀਅਤ ਕਰਕੇ ਆਪਣੀ ਸਫਲਤਾ ਦੀ ਕਹਾਣੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ ਨੂੰ ਉੱਦਮੀ ਬਣਨ ਦਾ ਰਾਹ ਵਿਖਾਇਆ।ਡਾ. ਕਰਮਜੀਤ ਸਿੰਘ ਨੇ ਕੰਸਟੀਚੂਐਂਟ ਅਤੇ ਯੂਨੀਵਰਸਿਟੀ ਕਾਲਜਾਂ ਨੂੰ ਭਰੋਸਾ ਦਿਵਾਇਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਤੁਰੰਤ ਜਵਾਬ ਪ੍ਰਣਾਲੀ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇਗਾ ਅਤੇ ਲੋੜਾਂ ਮੁਤਾਬਕ ਸੁਧਾਰ ਲਾਗੂ ਕਰੇਗਾ।ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਸੈਨੇਟ ਹਾਲ ਵਿਖੇ ਸਾਰੇ ਅਧਿਆਪਨ ਵਿਭਾਗਾਂ ਦੇ ਮੁਖੀਆਂ ਨਾਲ ਵਿਸ਼ੇਸ਼ ਰਣਨੀਤਕ ਮੀਟਿੰਗ ਹੋਈ, ਜਿਸ ਵਿੱਚ ਔਨਲਾਈਨ ਸਿੱਖਿਆ, ਉੱਦਮਤਾ ਅਤੇ ਵਿਦਿਆਰਥੀ ਪਲੇਸਮੈਂਟ ਨੂੰ ਮਜ਼ਬੂਤ ਕਰਨ `ਤੇ ਵਿਚਾਰ-ਚਰਚਾ ਕੀਤੀ ਗਈ।
ਮੀਟਿੰਗ ਦੀ ਸ਼ੁਰੂਆਤ ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਨੇ ਸਭ ਦਾ ਸਵਾਗਤ ਕਰਦਿਆਂ ਅਤੇ ਏਜੰਡੇ ਬਾਰੇ ਜਾਣਕਾਰੀ ਦਿੱਤੀ।ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਵਿਦਿਆਰਥੀਆਂ ਵਿੱਚ ਉੱਦਮੀ ਭਾਵਨਾ ਜਗਾਉਣ ਦੀ ਲੋੜ `ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਯੂਨੀਵਰਸਿਟੀ ਦਾ ਮੁੱਖ ਟੀਚਾ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜ਼ਾਏ ਨੌਕਰੀਆਂ ਪੈਦਾ ਕਰਨ ਵਾਲੇ ਬਣਾਉਣਾ ਹੈ।ਉਨ੍ਹਾਂ ਨੇ ਅਕਾਦਮਿਕ ਵਿਭਾਗਾਂ ਨੂੰ ਪਾਠਕ੍ਰਮ ਵਿੱਚ ਉੱਦਮਤਾ ਨੂੰ ਸੰਗਠਿਤ ਢੰਗ ਨਾਲ ਸ਼ਾਮਿਲ ਕਰਨ ਅਤੇ ਕੈਂਪਸ ਵਿੱਚ ਅਜਿਹਾ ਵਾਤਾਵਰਣ ਸਿਰਜਣ ਦੀ ਅਪੀਲ ਕੀਤੀ।ਮੀਟਿੰਗ ਵਿੱਚ ਪਲੇਸਮੈਂਟ ਸੁਧਾਰ, ਕਰੀਅਰ ਸੇਵਾਵਾਂ ਨੂੰ ਵਧੇਰੇ ਪ੍ਰਭਾਵੀ ਬਣਾਉਣ ਅਤੇ ਵਿਭਾਗਾਂ ਵਿਚਕਾਰ ਸਹਿਯੋਗ ਵਧਾਉਣ `ਤੇ ਧਿਆਨ ਕੇਂਦਰਿਤ ਕੀਤਾ ਗਿਆ। ਸਾਬਕਾ ਵਿਦਿਆਰਥੀਆਂ ਦੇ ਨੈੱਟਵਰਕ ਅਤੇ ਉਦਯੋਗਿਕ ਭਾਈਵਾਲੀ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਨੂੰ ਬਿਹਤਰ ਸਲਾਹ, ਤਿਆਰੀ ਅਤੇ ਨੌਕਰੀ ਦੇ ਮੌਕੇ ਮੁਹੱਈਆ ਕਰਵਾਉਣ ਦੀ ਯੋਜਨਾ `ਤੇ ਵੀ ਵਿਚਾਰ ਹੋਇਆ।
ਮੀਟਿੰਗ ਦੇ ਅੰਤ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕੇ.ਐਸ ਚਾਹਲ ਨੇ ਸਾਰਿਆਂ ਦਾ ਧੰਨਵਾਦ ਕੀਤਾ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media