ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਕਿਰਨਦੀਪ ਕੌਰ ਨੇ ਵਧ ਰਹੀ ਗਰਮੀ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਦਿਆਂ
ਦੱਸਿਆ ਕਿ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ।ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, ਉਲਟੀ, ਡਾਇਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਖਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੀ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਮੌਸਮ ਵਿੱਚ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਥਕਾਵਟ, ਬੁਖਾਰ, ਉਲਟੀਆਂ, ਦਿਲ ਦੀ ਧੜਕਣ ਤੇਜ਼ ਹੋਣ ਆਦਿ ਦੇ ਲੱਛਣ ਪ੍ਰਗਟ ਹੋ ਸਕਦੇ ਹਨ।ਅਜਿਹੇ ਹਾਲਾਤਾਂ ਵਿਚ ਲੋਕ ਸੈਲਫ ਮੈਡੀਕੇਸ਼ਨ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪ੍ਰਗਟ ਹੋਣ ‘ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਿਰ ਡਾਕਟਰਾਂ ਨਾਲ ਸੰਪਰਕ ਕਰਨ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੂ ਅਤੇ ਗਰਮੀ ਤੋਂ ਬਚਣ ਲਈ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਓ.ਆਰ.ਐਸ ਦਾ ਘੋਲ ਆਦਿ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ।ਬਾਹਰ ਜਾਣ ਤੋਂ ਪਹਿਲਾਂ ਸ਼ਰੀਰ ਨੂੰ ਪੂਰੀ ਤਰ੍ਹਾਂ ਢੱਕਿਆ ਜਾਵੇ, ਸੂਤੀ ਅਤੇ ਹਲਕੇ ਰੰਗਾਂ ਦੇ ਕਪੜੇ ਪਹਿਨੇ ਜਾਣ, ਸੰਤੁਲਤ ਤੇ ਘਰ ਦਾ ਬਣਿਆ ਭੋਜਨ ਖਾਧਾ ਜਾਵੇ, ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ, ਆਸ ਪਾਸ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।
ਇਸ ਅਵਸਰ ਤੇ ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ, ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।
Check Also
ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …
Punjab Post Daily Online Newspaper & Print Media