ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ਼ ਐਕਸੀਲੈਂਸ ਵਿਖੇ ਸੀ.ਆਈ.ਐਸ.ਸੀ.ਈ ਅੰਮ੍ਰਿਤਸਰ ਤਰਨਤਾਰਨ ਜ਼ੋਨਲ
ਲੈਵਲ ਸ਼ਤਰੰਜ ਪ੍ਰਤੀਯੋਗਤਾ ਦਾ ਆਯੋਜਨ ਕਰਵਾਇਆ ਗਿਆ।20 ਸਕੂਲਾਂ ਦੀਆਂ ਟੀਮਾਂ ਵਿੱਚ ਵਰਗ 14, 17 ਅਤੇ 19 ਦੇ 168 ਲੜਕੇ-ਲੜਕੀਆਂ ਨੇ ਭਾਗ ਲਿਆ।ਵਿਸ਼ੇਸ਼ ਮਹਿਮਾਨਾਂ ਵਜੋਂ ਪੁਜੇ ਸਕੂਲ ਦੇ ਮੈਂਬਰ ਇੰਚਾਰਜ਼ ਸਰਜੋਤ ਸਿੰਘ ਸਾਹਨੀ, ਹਰਜੀਤ ਸਿੰਘ ਸੱਚਦੇਵਾ, ਪ੍ਰਿਤਪਾਲ ਸਿੰਘ ਨਰੂਲਾ, ਹੰਸਬੀਰ ਸਿੰਘ ਵਲੋਂ ਬੱਚਿਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਕੇ ਟੂਰਨਾਮੈਂਟ ਦਾ ਆਗਾਜ਼ ਕੀਤਾ ਗਿਆ।ਪ੍ਰਿੰਸੀਪਲ ਹਰਕਮਲਪ੍ਰੀਤ ਕੌਰ ਕਾਲਰਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਸਕੂਲ ਦੇ ਬੱਚਿਆਂ ਵੱਲੋਂ ਸ਼ਬਦ ਗਾਇਨ ਰਾਹੀਂ ਕੀਤਾ ਗਿਆ।ਲੜਕਿਆਂ ਵਿਚੋਂ ਵੱਖ-ਵੱਖ ਉਮਰ ਵਰਗਾਂ ਤਹਿਤ ਪੰਜਾਬ ਚਿਲਡਰਨ ਅਕੈਡਮੀ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਅਤੇ ਹੋਲੀ ਹਾਰਟ ਪ੍ਰਜੀਡੈਂਸੀ ਸਕੂਲ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਲੜਕੀਆਂ ਵਿੱਚੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ, ਸੈਕਰੇਡ ਹਾਰਟ ਅਤੇ ਪੰਜਾਬ ਚਿਲਡਰਨ ਅਕੈਡਮੀ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਅੰਤ ‘ਚ ਪ੍ਰਿੰਸੀਪਲ ਹਰਕਮਲਪ੍ਰੀਤ ਕੌਰ ਵਲੋਂ ਆਏ ਹੋਏ ਵਿਦਿਆਰਥੀਆਂ, ਮਹਿਮਾਨਾਂ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਆ ਗਿਆ।
Check Also
ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …
Punjab Post Daily Online Newspaper & Print Media