Friday, September 11, 2026

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ 10ਵੀਂ ਤੇ 10+2 ਦੀਆਂ ਟਾਪਰ ਵਿਦਿਆਰਥਣਾਂ ਨੂੰ ਘਰ ਜਾ ਕੇ ਕੀਤਾ ਸਨਮਾਨਿਤ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੱਖਣੀ ਹਲਕੇ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਦੀਆਂ ਹੋਣਹਾਰ ਵਿਦਿਆਰਥਣਾਂ ਪਰੀ ਅਤੇ ਮਿਹਰਪ੍ਰੀਤ ਕੌਰ ਦੇ ਘਰ ਜਾ ਕੇ ਉਨ੍ਹਾਂ ਦੀ ਉਪਲਬਧੀ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਵਿਦਿਆਰਥਣ ਪਰੀ ਨੇ 10+2 ਦੇ ਨਤੀਜਿਆਂ ਵਿੱਚ ਅੰਮ੍ਰਿਤਸਰ ਜਿਲ੍ਹੇ ’ਚ ਪਹਿਲਾ ਸਥਾਨ ਅਤੇ ਪੰਜਾਬ ’ਚ ਛੇਵਾਂ ਰੈਂਕ ਹਾਸਲ ਕਰਕੇ ਆਪਣੇ ਸਕੂਲ ਅਤੇ ਹਲਕੇ ਦਾ ਮਾਣ ਵਧਾਇਆ।ਦੂਜੇ ਪਾਸੇ ਮਿਹਰਪ੍ਰੀਤ ਕੌਰ, ਜੋ ਕਿ 10ਵੀਂ ਕਲਾਸ ਦੀ ਵਿਦਿਆਰਥਣ ਹੈ ਨੇ ਅੰਮ੍ਰਿਤਸਰ ਵਿੱਚ ਪਹਿਲਾ ਅਤੇ ਪੰਜਾਬ ਵਿੱਚ ਚੌਥਾ ਸਥਾਨ ਹਾਸਲ ਕੀਤਾ।ਡਾ. ਨਿੱਝਰ ਨੇ ਦੋਹਾਂ ਵਿਦਿਆਰਥਣਾਂ ਦੀ ਉਪਲੱਬਧੀ ’ਤੇ ਮਾਣ ਜ਼ਾਹਰ ਕਰਦਿਆਂ ਕਿਹਾ, “ਇਹ ਨੌਜਵਾਨ ਵਿਦਿਆਰਥਣਾਂ ਸਾਡੀ ਸਿੱਖਿਆ ਕ੍ਰਾਂਤੀ ਦੀ ਅਸਲ ਤਸਵੀਰ ਹਨ।” ਉਨ੍ਹਾਂ ਨੇ ਅਧਿਆਪਕਾਂ, ਸਹਾਇਕ ਸਟਾਫ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਖੁੱਲ੍ਹ ਕੇ ਪ੍ਰਸੰਸਾ ਕੀਤੀ।
ਉਨ੍ਹਾਂ ਨੇ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਸਿੱਖਿਆ ਕ੍ਰਾਂਤੀ” ਜਮੀਨ ਤੇ ਨਤੀਜੇ ਦੇ ਰਹੀ ਹੈ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …