Saturday, February 21, 2026

ਸਾਡੇ ਸਰਹੱਦੀ ਖੇਤਰ ‘ਚ ਲੋਕਾਂ ਨੇ ਸਕੂਲਾਂ ਨੂੰ ਗਰਾਂਟਾਂ ਦੇ ਬੋਰੇ ਮਿਲਦੇ ਪਹਿਲੀ ਵਾਰ ਵੇਖੇ -ਧਾਲੀਵਾਲ

ਪਿੰਡ ਪੈੜੇਵਾਲ, ਦਰਿਆ ਮੂਸਾ, ਨੰਗਲ ਸੋਹਲ ਵਿੱਚ ਕੀਤੇ ਵਿਕਾਸ ਕੰਮਾਂ ਦੇ ਉਦਘਾਟਨ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦੀ ਪੱਟੀ ਦੇ ਪਿੰਡ ਪੈੜੇਵਾਲ, ਦਰਿਆ ਮੂਸਾ ਅਤੇ ਨੰਗਲ ਸੋਹਲ ਵਿੱਚ ਸਰਕਾਰੀ ਸਕੂਲਾਂ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ ਕਰਦਿਆਂ ਕਿਹਾ ਕਿ ਸਾਡੇ ਇਸ ਸਰਹੱਦੀ ਖੇਤਰ ਵਿੱਚ ਲੋਕਾਂ ਨੇ ਸਰਕਾਰੀ ਸਕੂਲਾਂ ਨੂੰ ਗਰਾਂਟਾਂ ਦੇ ਬੋਰੇ ਮਿਲਦੇ ਪਹਿਲੀ ਵਾਰ ਵੇਖੇ ਹਨ। ਉਹਨਾਂ ਕਿਹਾ ਕਿ ਉਹ ਵਿਸ਼ੇਸ਼ ਤੌਰ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹੋਰਾਂ ਦਾ ਧੰਨਵਾਦੀ ਹੈ, ਜਿਨ੍ਹਾਂ ਨੇ ਸਾਡੇ ਪਛੜੇ ਹੋਏ ਇਲਾਕੇ ਵਿੱਚ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਦੇ ਕੇ ਨਿਵਾਜ਼ਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦੀ ਸੋਚ ਪੰਜਾਬ ਨੂੰ ਰੰਗਲਾ ਪੰਜਾਬ ਤੇ ਸਮੇਂ ਦੇ ਹਾਣੀ ਬਣਾਉਣ ਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਟੀਮ ਇਸ ਟੀਚੇ ਦੀ ਪ੍ਰਾਪਤੀ ਲਈ ਨਿਰੰਤਰ ਕੰਮ ਕਰ ਰਹੀ ਹੈ।ਉਹਨਾਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਮਾਡਰਨ ਤਕਨੀਕ ਨਾਲ ਭਰਪੂਰ ਹਨ।ਸਾਡੇ ਹਸਪਤਾਲ, ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਵਿੱਚ ਸਿਹਤ ਸਹੂਲਤਾਂ ਦੇ ਰਹੇ ਹਨ।ਸਰਹੱਦੀ ਖੇਤਰ ਤੱਕ ਸਕੂਲਾਂ ਵਿੱਚ ਬੱਚਿਆਂ ਨੂੰ ਪੜਾਉਣ ਵਾਸਤੇ ਅਧਿਆਪਕ ਮੌਜ਼ੂਦ ਹਨ।
ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਓ.ਐਸ.ਡੀ ਗੁਰਜੰਟ ਸਿੰਘ ਸੋਹੀ, ਨਾਇਬ ਤਹਿਸੀਲਦਾਰ ਇੰਦਰਜੀਤ ਕੌਰ, ਕੰਵਲਜੀਤ ਸਿੰਘ ਗਿੱਲ ਡਾਇਰੈਕਟਰ ਸੀਡ ਨਿਰਮਾਣ ਪੰਜਾਬ, ਕਾਬਲ ਸਿੰਘ ਪਛੀਆ, ਸਰਪੰਚ ਰਾਜਵਿੰਦਰ ਸਿੰਘ ਰਾਜਾ ਪੰਜਗਰਾਈ ਵਾਹਲਾ, ਕੁਲਜੀਤ ਸਿੰਘ ਪੈੜੇਵਾਲ, ਸਰਪੰਚ ਗੁਰਦਿਆਲ ਸਿੰਘ ਪੈੜੇਵਾਲ, ਸੁਖਜਿੰਦਰ ਸਿੰਘ ਦੂਜੋਵਾਲ, ਸਕੂਲ ਇੰਚਾਰਜ਼ ਪਵਨ ਕੁਮਾਰ ਨੰਗਲ ਸੋਹਲ, ਜਸਪਾਲ ਸਿੰਘ ਧੰਗਈ, ਬਲਜਿੰਦਰ ਸਿੰਘ, ਲਵਪ੍ਰੀਤ ਸਿੰਘ ਨੰਗਲ ਸੋਹਲ ਆਦਿ ਹਾਜ਼ਰ ਸਨ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …