Saturday, May 30, 2026

ਵਿਧਾਨ ਸਭਾ ਹਲਕਾ ਉਤਰੀ ਦੇ ਵਿਕਾਸ ਕਾਰਜ਼ਾਂ ‘ਚ ਕੋਈ ਕਮੀ ਨਹੀਂ ਆਉਣ ਦੇਵਾਂਗੇ -ਕਰਮਜੀਤ ਰਿੰਟੂ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂੂ ਨੇ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਭਗਤ ਕਬੀਰ ਜੀ ਮਾਰਗ `ਤੇ ਸੜਕ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ।ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਦਾ ਕੰਮ ਇਥੋਂ ਸ਼ੁਰੂ ਹੋਵੇਗਾ ਅਤੇ ਅੰਬੇਡਕਰ ਚੌਕ, ਫਤਿਹਗੜ੍ਹ ਚੂੜੀਆਂ ਰੋਡ, ਖੰਡੇ ਵਾਲਾ ਚੌਕ, ਮਜੀਠਾ ਰੋਡ ਤੋਂ ਹੁੰਦਾ ਹੋਇਆ ਮਾਤਾ ਕੌਲਾਂ ਮਾਰਗ ਤੱਕ ਜਾਵੇਗਾ।ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ਼ਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ।ਉਨ੍ਹਾਂ ਕਿਹਾ ਕਿ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਕਿ ਲਗਾਤਾਰ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਕਰਮਜੀਤ ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ, ਸਿੱਖਿਆ ਕ੍ਰਾਂਤੀ ਅਤੇ ਸਫਾਈ ਮੁਹਿੰਮ ਲਗਾਤਾਰ ਚਲਾ ਰਹੀ ਹੈ।ਲੋਕਾਂ ਨੂੰ ਜਾਗਰੂਕ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਕਿਹਾ ਕਿ ਨਗਰ ਨਿਗਮ ਵਲੋਂ ਵਿਕਾਸ ਕਾਰਜ਼ਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ, ਹਰ ਰੋਜ਼ ਨਿਗਮ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਕੌਂਸਲਰ ਬੌਬੀ, ਰਿਤੇਸ਼ ਸ਼ਰਮਾ, ਵਿਸ਼ਾਖਾ ਸਿੰਘ, ਬਲਵਿੰਦਰ ਸਿੰਘ ਕਾਲਾ, ਅਨੀਕ ਸਿੰਘ, ਪ੍ਰਣਵ ਧਵਨ, ਸਾਹਿਲ ਸਾਗਰ, ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਜ਼ੂਦ ਸਨ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …