Sunday, June 15, 2025
Breaking News

ਸਿੱਖਿਆ ਕ੍ਰਾਂਤੀ ਤਹਿਤ ਅੰਮ੍ਰਿਤਸਰ ਜਿਲ੍ਹੇ ਅੰਦਰ ਵਿਧਾਇਕਾਂ ਵਲੋਂ ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਪੰਜਾਬ ਦੇ 12000 ਦੇ ਕਰੀਬ ਸਰਕਾਰੀ ਸਕੂਲਾਂ ਵਿੱਚ ਪਿੱਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਉਦਘਾਟਨਾਂ ਦੀ ਮੁਹਿੰਮ ਆਰੰਭੀ ਗਈ ਹੈ।ਸਿੱਖਿਆ ਕ੍ਰਾਂਤੀ ਤਹਿਤ ਜਿਲ੍ਹੇ ਦੇ ਹਲਕਾ ਅਟਾਰੀ, ਮਜੀਠਾ ਅਤੇ ਰਾਜਾਸਾਂਸੀ ਦੇ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵਿਧਾਇਕ ਅਟਾਰੀ ਜਸਵਿੰਦਰ ਸਿੰਘ ਰਮਦਾਸ, ਰਾਜਾਸਾਂਸੀ ਤੋ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਅਤੇ ਮਜੀਠਾ ਹਲਕਾ ਵਿਖੇ ਜਗਵਿੰਦਰ ਪਾਲ ਸਿੰਘ ਮਜੀਠਾ ਵਲੋਂ ਕੀਤਾ ਗਿਆ।
ਹਲਕਾ ਅਟਾਰੀ ਵਿਖੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਮੁਰਾਦਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਬੱਲ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ ਵਿਖੇ ਕਰੀਬ 56 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੂਬਸੂਰਤ ਕਮਰਿਆਂ, ਸ਼ਾਨਦਾਰ ਲੈਬਾਂ ਅਤੇ ਹੋਰ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ।ਉਹਨਾਂ ਭਗਵੰਤ ਮਾਨ ਸਰਕਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਿੱਖਿਆ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਵੀ ਧੰਨਵਾਦ ਕੀਤਾ।ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਏ.ਸੀ ਅਤੇ ਵਾਟਰ ਕੂਲਰ ਦੀ ਸਹੂਲਤ ਮੁਹੱਈਆ ਕਰਵਾਏਗੀ।
ਹਲਕਾ ਰਾਜਾਸਾਂਸੀ ਵਿਖੇ ਚੇਅਰਮੈਨ ਪਨਗਰੇਨ ਬਲਦੇਵ ਸਿੰਘ ਮਿਆਦੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਅਤੇ ਸਰਕਾਰੀ ਐਲੀਮੈਟਰੀ ਸਕੂਲ ਭੰਗਵਾਂ ਵਿਖੇ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਿਲਡਿੰਗ ਦੀ ਉਸਾਰੀ ਅਤੇ ਨਵੇ ਕਮਰਿਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸੇ ਤਰ੍ਹਾਂ ਹਲਕਾ ਮਜੀਠਾ ਵਿਖੇ ਜਗਵਿੰਦਰ ਪਾਲ ਸਿੰਘ ਜੱਗਾ ਮਜੀਠਾ ਵਲੋਂ ਸਰਕਾਰੀ ਮਿਡਲ ਸਕੂਲ ਤਲਵੰਡੀ ਖੁਮਣ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਖੁਮਣ, ਸਰਕਾਰੀ ਐਲੀਮੈਂਟਰੀ ਸਕੂਲ ਬੁੱਢਾ ਥੇਹ, ਸਰਕਾਰੀ ਹਾਈ ਸਕੂਲ ਬੁੱਢਾ ਥੇਹ, ਸਰਕਾਰੀ ਐਲੀਮੈਂਟਰੀ ਸਕੂਲ ਵੀਰਮ, ਸਰਕਾਰੀ ਐਲੀਮੈਂਟਰੀ ਸਕੂਲ ਭੋਮਾ ਕਰੀਬ 26 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਚਾਰਦਿਵਾਰੀ, ਨਵੇਂ ਕਲਾਸ ਰੂਮ ਅਤੇ ਇੱਕ ਸਾਇੰਸ ਲੈਬਾਰਟਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ਨਾਲ ਵੱਡੇ ਬਦਲਾਅ ਵੇਖਣ ਨੂੰ ਮਿਲਣਗੇ।ਉਨਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਆਧੁਨਿਕ ਢੰਗ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।

 

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …