Saturday, March 14, 2026

ਯੂਨੀਵਰਸਿਟੀ ਵਲੋਂ ਪ੍ਰਸਿੱਧ ਵਿਦਵਾਨ ਡਾ. ਰਤਨ ਸਿੰਘ ਜੱਗੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਵੱਲੋਂ ਪੰਜਾਬੀ ਸਾਹਿਤ ਜਗਤ ਦੇ ਉਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਦੇ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਡਾ. ਜੱਗੀ ਦਾ ਚਲਾਣਾ ਉਨ੍ਹਾਂ ਦੇ ਪਰਿਵਾਰ, ਸਾਕ ਸਬੰਧੀਆਂ ਤੇ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਹੈ।
ਡਾ. ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ ਅਤੇ ਵਿਭਾਗ ਦੇ ਸਮੂਹ ਸਟਾਫ਼ ਵਲੋਂ ਪੰਜਾਬੀ ਸਾਹਿਤ ਜਗਤ ਦੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਦੇ ਅਕਾਲ ਚਲਾਣੇ ਉਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ।ਇਸ ਸ਼ੋਕ ਸਭਾ ਵਿੱਚ ਡਾ. ਮਨਜਿੰਦਰ ਸਿੰਘ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਡਾ. ਰਤਨ ਸਿੰਘ ਜੱਗੀ ਦਾ ਸ਼ੁਮਾਰ ਉਹਨਾਂ ਚਿੰਤਕਾਂ ਵਿੱਚ ਹੁੰਦਾ ਹੈ ਜਿਨ੍ਹਾਂ ਨੇ ਪੰਜਾਬੀ ਸਾਹਿਤ ਦੀ ਖੋਜ਼ ਦੇ ਖੇਤਰ ਵਿੱਚ ਸੰਸਥਾਗਤ ਭੂਮਿਕਾ ਨਿਭਾਈ ਹੈ।ਬਾਅਦ ਵਿੱਚ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਡਾ. ਬਲਜੀਤ ਕੌਰ ਰਿਆੜ ਨੇ ਕਿਹਾ ਕਿ ਡਾ. ਜੱਗੀ ਦਾ ਅਕਾਦਮਿਕ ਪਹੁੰਚ ਦਾ ਦਾਇਰਾ ਏਨਾ ਵਿਸ਼ਾਲ ਸੀ ਕਿ ਉਹ ਵਿਦਿਆਰਥੀਆਂ ਤੋਂ ਲੈ ਕੇ ਪ੍ਰਬੱਧ ਚਿੰਤਕਾਂ ਤੱਕ ਇੱਕੋ ਜਿਹੇ ਹਰਮਨ ਪਿਆਰੇ ਸਨ।ਇਸ ਸਮੇਂ ਹਾਜ਼ਰੀਨ ਵਲੋਂ ਡਾ. ਜੱਗੀ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।
ਡਾ. ਮੇਘਾ ਸਲਵਾਨ ਡਾ. ਹਰਿੰਦਰ ਕੌਰ ਸੋਹਲ, ਡਾ. ਰਾਜਵਿੰਦਰ ਕੌਰ ਡਾ. ਕੰਵਲਜੀਤ ਕੌਰ, ਡਾ. ਜਸਪਾਲ ਸਿੰਘ, ਡਾ. ਅਸ਼ੋਕ ਭਗਤ, ਡਾ. ਕੰਵਲਦੀਪ ਕੌਰ, ਡਾ. ਹਰਿੰਦਰ ਸਿੰਘ ਤੁੜ ਅਤੇ ਡਾ. ਚੰਦਨਪ੍ਰੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਖੋਜ਼-ਵਿਦਿਆਰਥੀ ਵੀ ਇਸ ਸ਼ੋਕ ਸਭਾ ਵਿੱਚ ਸ਼ਾਮਿਲ ਹੋਏ।

 

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …