Wednesday, July 30, 2025
Breaking News

ਖ਼ਾਲਸਾ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦਾ ਜੂਨੀਅਰ ਜਿਮਨਾਸਟਿਕ ਏਸ਼ੀਅਨ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀਆਂ ਵਿਦਿਆਰਥਣਾਂ ਨੇ ਜੂਨੀਅਰ ਜਿਮਨਾਸਟਿਕ ਏਸ਼ੀਅਨ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਉਕਤ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਅਨੁਮੀਤ ਕੌਰ, ਹਸਰਤ ਅਤੇ ਪ੍ਰੀਤੀ ਨੇ ਸਿੰਗਾਪੁਰ ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ’ਚ ਭਾਰਤੀ ਟੀਮ ਵਲੋਂ ਖੇਡਦਿਆਂ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਉਨ੍ਹਾਂ ਡੀ.ਪੀ.ਈ ਗੁਰਪ੍ਰੀਤ ਸਿੰਘ ਦੀ ਮੌਜ਼ੂਦਗੀ ’ਚ ਦੱਸਿਆ ਕਿ ਉਕਤ ਮੁਕਾਬਲੇ ’ਚ ਆਸਟਰੇਲੀਆ, ਚੀਨ, ਹਾਂਗਕਾਂਗ, ਭਾਰਤ, ਇੰਡੋਨੇਸ਼ੀਆ, ਜਾਪਾਨ, ਕਜ਼ਾਕਿਸਤਾਨ, ਕਿਰਗਿਸਤਾਨ, ਲਾਓਸ, ਮਲੇਸ਼ੀਆ, ਮੰਗੋਲੀਆ, ਨਿਊਜ਼ੀਲੈਂਡ, ਫਿਲੀਪੀਨਜ਼, ਸਿੰਗਾਪੁਰ, ਸੀਰੀਆ, ਕੁਵੈਤ, ਥਾਈਲੈਂਡ, ਚੀਨੀ ਤਾਈਪੇ, ਉਜ਼ਬੇਕਿਸਤਾਨ ਆਦਿ ਸਮੇਤ ਕਰੀਬ 20 ਦੇਸ਼ਾਂ ਤੋਂ ਟੀਮਾਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਮੁਕਾਬਲੇ ’ਚ ਭਾਰਤੀ ਟੀਮ ਨੇ 7ਵਾਂ ਰੈਂਕ ਪ੍ਰਾਪਤ ਕੀਤਾ ਹੈ।ਉਨ੍ਹਾਂ ਨੇ ਕੋਚ ਦੁਆਰਾ ਕਰਵਾਏ ਸਖਤ ਅਭਿਆਸ ਦੀ ਸ਼ਲਾਘਾ ਕੀਤੀ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …