Saturday, March 14, 2026

ਯੂਨੀਵਰਸਿਟੀ ਵਿਖੇ ‘ਵਿਸ਼ਵ ਪੱਧਰ ’ਤੇ ਪਲਾਸਟਿਕ ਪ੍ਰਦੂਸ਼ਣ ਖਤਮ ਕਰੋ’ ਰੈਲੀ ਦਾ ਆਯੋਜਨ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਪਲਾਸਟਿਕ ਕੂੜੇ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ।ਵਿਸ਼ਵ ਵਾਤਾਵਰਣ ਦਿਵਸ ਦੇ ਥੀਮ ‘ਵਿਸ਼ਵ ਪੱਧਰ ’ਤੇ ਪਲਾਸਟਿਕ ਪ੍ਰਦੂਸ਼ਣ ਖਤਮ ਕਰੋ” ਦੇ ਪ੍ਰੀ-ਕੈਂਪੇਨ ਦਾ ਹਿੱਸਾ ਰੈਲੀ ਵਾਤਾਵਰਣ, ਜੰਗਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ 22 ਮਈ ਤੋਂ 5 ਜੂਨ ਤੱਕ ਚੱਲ ਰਹੀ ਹੈ।
ਰੈਲੀ ਦੀ ਸ਼ੁਰੂਆਤ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ ਤੋਂ ਹੋਈ, ਜਿਥੇ ਬੋਟੈਨੀਕਲ ਅਤੇ ਐਨਵਾਇਰਮੈਂਟਲ ਸਾਇੰਸਿਜ਼ ਵਿਭਾਗ ਦੀ ਮੁਖੀ ਪ੍ਰੋ. ਰਜਿੰਦਰ ਕੌਰ ਨੇ ਪਲਾਸਟਿਕ ਕੂੜੇ ਵਿਰੁੱਧ ਸਮੂਹਿਕ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੱਤਾ।ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੋ. ਡਾ. ਆਦਰਸ਼ ਪਾਲ ਵਿਗ ਨੇ ਪਲਾਸਟਿਕ ਕੂੜੇ ਦੇ ਪ੍ਰਬੰਧਨ ਬਾਰੇ ਵਿਹਾਰਕ ਜਾਣਕਾਰੀ ਸਾਂਝੀ ਕੀਤੀ।ਕੰਪਿਊਟਰ ਇੰਜਨੀਅਰਿੰਗ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਸ਼ਰਮਾ ਨੇ ਇਲੈਕਟ੍ਰੌਨਿਕਸ-ਕੂੜੇ ਦੇ ਪ੍ਰਬੰਧਨ ਲਈ ਸਾਂਝੇ ਯਤਨਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ।
ਡੀਨ ਅਕਾਦਮਿਕ ਮਾਮਲੇ ਪ੍ਰੋ. ਪਲਵਿੰਦਰ ਸਿੰਘ, ਰਜਿਸਟਰਾਰ ਪ੍ਰੋ. ਕੇ.ਐਸ ਚਾਹਲ, ਡੀਨ ਕਾਲਜ ਡਿਵੈਲਪਮੈਂਟ ਕੌਂਸਲ ਪ੍ਰੋ. ਸਰੋਜ ਅਰੋੜਾ ਅਤੇ ਡੀਨ ਸਟੂਡੈਂਟ ਵੈਲਫੇਅਰ ਪ੍ਰੋ. ਐਚ.ਐਸ ਸੈਣੀ ਨੇ ਆਮ ਜਨਤਾ ਨੂੰ ਕੱਪੜੇ ਦੇ ਥੈਲੇ ਵੰਡੇ ਅਤੇ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਬੰਦ ਕਰਕੇ ਵਾਤਾਵਰਣ-ਅਨੁਕੂਲ ਥੈਲਿਆਂ ਦੀ ਵਰਤੋਂ ਲਈ ਪ੍ਰੇਰਿਤ ਕੀਤਾ।ੱਯੂਨੀਵਰਸਿਟੀ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਇਸ ਸਮਾਗਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਫ ਅਤੇ ਹਰਿਆ-ਭਰਿਆ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨਾ ਸੀ।ਇਹ ਸਮਾਗਮ ਯੂਨਵਿਰਸਿਟੀ ਦੀ ਵਾਤਾਵਰਣ ਸੰਭਾਲ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ, ਜੋ ਹੋਰ ਸੰਸਥਾਵਾਂ ਅਤੇ ਵਿਅਕਤੀਆਂ ਲਈ ਵੀ ਪ੍ਰੇਰਨਾ ਦਾ ਸੋਮਾ ਬਣਦਾ ਹੈ।

 

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …