Saturday, October 3, 2026

ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਕੀਤਾ ਯਾਦ

ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਅੰਮ੍ਰਿਤਸਰ ਵਿੱਚ ਪੰਜਵੇਂ ਸਿੱਖ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ `ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਇਹ ਪਵਿੱਤਰ ਦਿਹਾੜਾ ਗੁਰੂ ਜੀ ਦੀ ਦਲੇਰੀ ਨਾਲ ਦਿੱਤੀ ਗਈ ਕੁਰਬਾਨੀ ਅਤੇ ਅਟੁੱਟ ਵਿਸ਼ਵਾਸ ਦੀ ਯਾਦ ਦਵਾਉਂਦਾ ਹੈ।ਜਿੰਨ੍ਹਾਂ ਨੂੰ ਆਪਣੇ ਵਿਸ਼ਵਾਸਾਂ ਪ੍ਰਤੀ ਵਚਨਬੱਧਤਾ ਲਈ ਮੌਤ ਦੇ ਘਾਟ ਉਤਾਰ ਦਿੱਤਾ ਗਿਆ।ਸਭਾ ਵਿੱਚ ਪ੍ਰੇਰਨਾਦਾਇਕ ਵਿਚਾਰ ਅਤੇ ਸ਼ਬਦ ਗੂੰਜਦੇ ਰਹੇ।
ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ ਲਾਰੈਂਸ ਰੋਡ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਆਦਿ ਗ੍ਰੰਥ ਵਿੱਚ ਦਰਜ਼ ਗੁਰੂ ਜੀ ਦੀਆਂ ਡੂੰਘੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਉਨ੍ਹਾਂ ਦੇ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਆਓ ਅਸੀਂ ਗੁਰੂ ਅਰਜਨ ਦੇਵ ਜੀ ਦੁਆਰਾ ਦਰਸਾਏ ਗਏ ਸਾਹਸ, ਵਿਸ਼ਵਾਸ ਅਤੇ ਸੇਵਾ ਦੇ ਮੁੱਲਾਂ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰੀਏ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …