ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵੱਲੋਂ ਸਰਦਾਰਨੀ ਹਰਸੋਹਿਨ ਕੌਰ ਸਰਕਾਰੀਆ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ
ਸੈਕੰਡਰੀ ਸਕੂਲ ਸੁਲਤਾਨਵਿੰਡ ਲਿੰਕ ਰੋਡ ਦੇ ਮੈਂਬਰ ਇੰਚਾਰਜ਼ ਨਿਯੁੱਕਤ ਕੀਤਾ ਗਿਆ।ਨਵ-ਨਿਯੁੱਕਤ ਸਰਦਾਰਨੀ ਹਰਸੋਹਿਨ ਕੌਰ ਸਰਕਾਰੀਆ ਦਾ ਪ੍ਰਿੰਸੀਪਲ ਅਤੇ ਸਕੂਲ ਸਟਾਫ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਰਮਣੀਕ ਸਿੰਘ ਫਰੀਡਮ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀ. ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਹਰਵਿੰਦਰ ਪਾਲ ਸਿੰਘ ਚੁੱਘ, ਐਡੀ. ਆਨਰੇਰੀ ਸਕੱਤਰ ਹਰਿੰਦਰਪਾਲ ਸਿੰਘ ਸੇਠੀ, ਜਾਇੰਟ ਸਕੱਤਰ ਇੰਜੀ. ਜਸਪਾਲ ਸਿੰਘ ਵੱਲੋਂ ਸਰਦਾਰਨੀ ਹਰਸੋਹਿਨ ਕੌਰ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਨਵੀਆਂ ਜਿੰਮੇਵਾਰੀਆਂ ਸੌਂਪਦਿਆਂ ਆਸ ਕੀਤੀ ਗਈ ਕਿ ਨਵੀਆਂ ਪ੍ਰਬੰਧਕ ਨੀਤੀਆਂ ਦੇ ਮਾਹਿਰ ਅਤੇ ਉਸਾਰੂ ਸੋਚ ਦੇ ਮਾਲਕ ਸਰਦਾਰਨੀ ਹਰਸੋਹਿਨ ਕੌਰ ਸਰਕਾਰੀਆ ਆਪਣੇ ਸਹਿਯੋਗੀ ਮੈਂਬਰ ਇੰਚਾਰਜ਼ ਦੇ ਮਿਲਵਰਤਣ ਨਾਲ ਸਕੂਲ ਦੇ ਅਕਾਦਮਿਕ ਅਤੇ ਪ੍ਰਬੰਧਕੀ ਕੰਮਾਂ ਨੂੰ ਵਧੇਰੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣਗੇ ਅਤੇ ਸਕੂਲ ਦੇ ਵਿਕਾਸ ਵਿਚ ਅਹਿਮ ਯੋਗਦਾਨ ਦੇਣਗੇ।
ਇਸ ਮੌਕੇ ਇਕਬਾਲ ਸਿੰਘ, ਮਨਮੀਤ ਸਿੰਘ ਨਰੂਲਾ, ਡਾ. ਆਤਮਜੀਤ ਸਿੰਘ ਬਸਰਾ, ਪ੍ਰੋ. ਭੁਪਿੰਦਰ ਸਿੰਘ ਸੇਠੀ, ਏ.ਪੀ.ਐਸ ਮਾਨ, ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਸੇਠੀ ਆਦਿ ਮੈਂਬਰ ਹਾਜ਼ਰ ਸਨ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media