Wednesday, April 15, 2026

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀਆਂ ਨਰਸਾਂ, ਸਾਡਾ ਭਵਿੱਖ’ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਨੂੰ ਸਮਰਪਿਤ ‘ਸਾਡੀਆਂ ਨਰਸਾਂ, ਸਾਡਾ ਭਵਿੱਖ : ਨਰਸਾਂ ਦੀ ਦੇਖ-ਭਾਲ ਅਰਥਵਿਵਸਥਾ ਨੂੰ ਮਜ਼ਬੂਤ ਬਣਾਉਂਦੀ ਹੈ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਪ੍ਰੋਗਰਾਮ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਪ੍ਰੋਗਰਾਮ ਅਫਸਰ ਡਾ. ਨੀਲਮ ਭਗਤ ਨੇ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਹਸਪਤਾਲ ਸ੍ਰੀਮਤੀ ਰਾਜ ਕੌਰ ਮੇਟਰਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਅਗਾਜ਼ ਕਾਲਜ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਕਰਕੇ ਕੀਤਾ ਗਿਆ।ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਆਏ ਮਹਿਮਾਨਾਂ ਨੂੰ ਪੌਦਾ ਭੇਂਟ ਕਰਕੇ ਸਵਾਗਤ ਕੀਤਾ ਗਿਆ।ਉਨ੍ਹਾਂ ਨੇ ਨਵੇਂ ਨਰਸਿੰਗ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀ ਅੰਦਰੂਨੀ ਭਾਵਨਾਵਾਂ ਨੂੰ ਹਮੇਸ਼ਾਂ ਜਗਾ ਕੇ ਰੱਖਣ ਅਤੇ ਆਪਣੇ ਪ੍ਰੋਫੈਸ਼ਨਲ ਕੈਰੀਅਰ ਦੌਰਾਨ ‘3 ਐਚ’ ਜਿਸ ’ਚ ਸਿਰ (ਹੈਡ-ਗਿਆਨ), ਦਿਲ (ਹਾਰਟ-ਰਵੱਈਆ) ਅਤੇ ਹੱਥ (ਹੈਡ-ਹੁਨਰ) ਨੂੰ ਹਮੇਸ਼ਾਂ ਯਾਦ ਰੱਖਣ।
ਡਾ. ਭਗਤ ਨੇ ਨਰਸ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਆਪਣੀ ਡਾਕਟਰੀ ਸੇਵਾਵਾਂ ਦੌਰਾਨ ਨਰਸਾਂ ਤੋਂ ਬਹੁਤ ਕੁੱਝ ਸਿੱਖਿਆ, ਜਦਕਿ ਸ੍ਰੀਮਤੀ ਰਾਜ ਕੌਰ ਨੇ ਫਲੋਰੈਂਸ ਨਾਇਟਿੰਗੇਲ ਦੀ ਜ਼ਿੰਦਗੀ ’ਤੇ ਚਾਨਣਾ ਪਾਇਆ।ਸ੍ਰੀਮਤੀ ਸਾਬੀਆ ਨੇ ਅੰਤਰਰਾਸ਼ਟਰੀ ਨਰਸ ਦਿਵਸ ਵਿਸ਼ੇ ’ਤੇ ਵਿਸਥਾਰਪੂਰਵਕ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ।ਸ੍ਰੀਮਤੀ ਵੰਦਨਾ ਰਿਆੜ ਨੇ ਸਾਲਾਨਾ ਐਸ.ਐਨ.ਏ ਰਿਪੋਰਟ ਪੇਸ਼ ਕੀਤੀ।
ਪ੍ਰਿੰ: ਅਮਨਪ੍ਰੀਤ ਕੌਰ ਨੇ ਕਿਹਾ ਕਿ ਸਮੂਹ ਨਵੇਂ ਨਰਸਿੰਗ ਵਿਦਿਆਰਥੀਆਂ ਦਾ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ ਅਤੇ ਨਰਸਿਸ ਵੀਕ ਮੁਕਾਬਲੇ ’ਚ ਜੇਤੂ  ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫ਼ਿਕੇਟ ਤਕਸੀਮ ਕੀਤੇ ਗਏ।ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਉਪਰੰਤ ਨਾਟਕ ਪੇਸ਼ ਕੀਤਾ ਗਿਆ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …