ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ
ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ
ਸਿੰਘ ਢੀਂਡਸਾ ਦੇ ਸਰੀਰ `ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ ਵਿਖੇ ਅੰਤਿਮ ਸੰਸਕਾਰ ਦੌਰਾਨ ਉਨ੍ਹਾਂ ਦੀ ਦੇਹ `ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।ਢੀਂਡਸਾ ਨੇ ਲੰਬੀ ਬਿਮਾਰੀ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਾਲਵਿੰਦਰ ਸਿੰਘ ਕੰਗ ਤੋਂ ਇਲਾਵਾ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਸ. ਢੀਂਡਸਾ ਨੂੰ ਸ਼ਰਧਾਂਜਲੀ ਦਿੱਤੀ।
ਡਿਪਟੀ ਕਮਿਸ਼ਰ ਨੇ ਮੁੱਖ ਮੰਤਰੀ ਵਲੋਂ ਦੁਖੀ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ।ਇਸ ਤੋਂ ਬਾਅਦ, ਸਾਬਕਾ ਕੇਂਦਰੀ ਮੰਤਰੀ ਦਾ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਜੱਦੀ ਜ਼ਮੀਨ `ਤੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।
Punjab Post Daily Online Newspaper & Print Media