ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਆਪਣੇ ਹਲਕੇ ਜੰਡਿਆਲਾ ਗੁਰੂ ਵਿੱਚ ਸਿੱਖਿਆ ਕ੍ਰਾਂਤੀ ਪ੍ਰੋਗਰਾਮ
ਅਧੀਨ ਸ਼ਹੀਦ ਸਰਬਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਤਰਸਿੱਕਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕਿਲਾ ਜੀਵਨ ਸਿੰਘ ਵਾਲਾ ਵਿੱਚ ਲਗਭਗ 55 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ ਕਰਵਾਈ।ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਕੈਬਨਿਟ ਮੰਤਰੀ ਤਰਸਿੱਕਾ ਸਕੂਲ ਵਿੱਚ ਗਏ ਸਨ, ਜਿਥੇ ਉਹਨਾਂ ਨੇ ਅਧਿਆਪਕਾਂ ਕੋਲੋਂ ਸਕੂਲ ਦੀਆਂ ਲੋੜਾਂ ਬਾਰੇ ਪੁੱਛਿਆ ਸੀ।ਅੱਜ ਲਗਭਗ 10 ਦਿਨ ਦੇ ਵਕਫੇ ਬਾਅਦ ਹੀ ਉਹਨਾਂ ਨੇ ਇਹ ਲੋੜਾਂ ਪ੍ਰਵਾਨ ਕਰਵਾ ਕੇ ਕੰਮਾਂ ਦੀ ਸ਼ੁਰੂਆਤ ਕਰਾ ਦਿੱਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਕਿਉਂਕਿ ਸਕੂਲਾਂ ਵਿੱਚ ਛੁੱਟੀਆਂ ਤੋਂ ਪਹਿਲਾਂ ਆਖਰੀ ਦਿਨ ਹੈ।ਉਨ੍ਹਾਂ ਦੀ ਇੱਛਾ ਸੀ ਕਿ ਛੁੱਟੀਆਂ ਤੋਂ ਪਹਿਲਾਂ ਪਹਿਲਾਂ ਕੰਮ ਸ਼ੁਰੂ ਕਰਵਾ ਦਿੱਤੇ ਜਾਣ ਤਾਂ ਜੋ ਛੁੱਟੀਆਂ ਵਿੱਚ ਕੰਮ ਚੱਲਦਾ ਰਹੇ।ਉਹਨਾਂ ਨੇ ਕਿਹਾ ਕਿ ਸਕੂਲ ਬੱਚਿਆਂ ਦੇ ਭਵਿੱਖ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਸਕੂਲਾਂ ਨੂੰ ਬਿਹਤਰ ਬਣਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜ਼ੀਹ ਹੈ, ਤਾਂ ਜੋ ਇਥੇ ਪੜਨ ਆਉਣ ਵਾਲੇ ਬੱਚੇ ਸੋਹਣੇ ਮਾਹੌਲ ਵਿੱਚ ਚੰਗੀ ਵਿਦਿਆ ਹਾਸਿਲ ਕਰਨ।ਉਹਨਾਂ ਕਿਹਾ ਕਿ ਸਕੂਲਾਂ ਵਿੱਚ ਇਮਾਰਤਾਂ ਦੇ ਨਾਲ ਨਾਲ ਬਿਹਤਰ ਸਟਾਫ ਵੀ ਭਰਤੀ ਕੀਤਾ ਗਿਆ ਹੈ ਤਾਂ ਜੋ ਸਾਡੇ ਬੱਚੇ ਚੰਗੇ ਨਾਗਰਿਕ ਬਣ ਸਕਣ।ਉਹਨਾਂ ਪਿੰਡ ਦੇ ਮੋਹਤਬਰਾਂ, ਸਰਪੰਚਾਂ, ਅਹੁਦੇਦਾਰਾਂ, ਬੱਚਿਆਂ ਦੇ ਮਾਤਾ ਪਿਤਾ ਨੂੰ ਸਿੱਖਿਆ ‘ਤੇ ਵੱਧ ਤੋਂ ਵੱਧ ਧਿਆਨ ਦੇਣ ਲਈ ਅਪੀਲ ਕੀਤੀ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਦੇ ਪਸ਼ੂ ਹਸਪਤਾਲ ਜੋ ਕਿ ਲੰਬੇ ਸਮੇਂ ਤੋਂ ਮੁਰੰਮਤ ਦੀ ਉਡੀਕ ਵਿੱਚ ਸੀ, ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੀ ਸ਼ੁਰੂਆਤ ਕਰਵਾਈ।ਉਹਨਾਂ ਕਿਹਾ ਕਿ ਪਸ਼ੂ ਸਾਡੇ ਰੁਜ਼ਗਾਰ ਦਾ ਵੱਡਾ ਸਾਧਨ ਹਨ ਅਤੇ ਜੇਕਰ ਇਹਨਾਂ ਹਸਪਤਾਲਾਂ ਵਿੱਚੋਂ ਸਾਡੇ ਕਿਸਾਨਾਂ ਮਜ਼ਦੂਰਾਂ ਦੇ ਪਸ਼ੂਆਂ ਦਾ ਬਿਹਤਰ ਇਲਾਜ਼ ਹੋਵੇ।ਇਸ ਮੌਕੇ ਨਰੇਸ਼ ਪਾਠਕ, ਐਕਸੀਅਨ ਰੰਧਾਵਾ ਅਤੇ ਹੋਰ ਆਗੂ ਵੀ ਹਾਜ਼ਰ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media