Wednesday, August 6, 2025
Breaking News

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

ਸ੍ਰੀ ਹਰਿਮੰਦਰ ਸਾਹਿਬ ਤੇ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਲਗਾਈਆਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਿੰਦਰਪਾਲ ਸਿੰਘ ਤੇ ਭਾਈ ਦਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।ਅਰਦਾਸ ਉਪਰੰਤ ਕਥਾਵਾਚਕ ਗਿਆਨੀ ਜਸਵੰਤ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ।ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ ਅਤੇ ਕਵੀਆਂ ਵੱਲੋਂ ਗੁਰੂ ਸਾਹਿਬ ਜੀ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ।ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ‘ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਮਨਜੀਤ ਸਿੰਘ, ਮੈਨੇਜਰ ਜੇ.ਪੀ ਸਿੰਘ, ਜਸਬੀਰ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਖੋਦੇਬੇਟ ਸਮੇਤ ਸੰਗਤਾਂ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …