ਜਗਮੀਤ ਸਿੰਘ ਤੇ ਮਨਜੀਤ ਕੌਰ ਦਾ ਭਾਰਤ ’ਚੋਂ ਪਹਿਲਾ ਅਤੇ ਹਰਪਾਲ ਸਿੰਘ ਦਾ ਤੀਜ਼ਾ ਸਥਾਨ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ 34 ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ‘ਧਰਮ ਪ੍ਰਚਾਰ ਕਮੇਟੀ’
ਵਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਵਜ਼ੀਫਾ ਪ੍ਰੀਖਿਆ ’ਚੋਂ ਇਸ ਸਾਲ 1 ਲੱਖ 8 ਹਜ਼ਾਰ ਰੁਪਏ ਦੇ ਵਜੀਫੇ ਪ੍ਰਾਪਤ ਕਰਕੇ ਵਿਦਿਆਰਥੀਆਂ ਨੇ ਸੰਸਥਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੇ 5 ਵਿਦਿਆਰਥੀਆਂ ਨੇ ਮੈਰਿਟ ਦਾ ਦਰਜਾ ਅਤੇ 3 ਵਿਦਿਆਰਥੀਆਂ ਬੀ.ਏ ਭਾਗ ਤੀਜਾ ਦੇ ਜਗਮੀਤ ਸਿੰਘ, ਬੀ.ਏ ਭਾਗ ਦੂਜਾ ਦੀ ਮਨਜੀਤ ਕੌਰ ਨੇ ਪੂਰੇ ਭਾਰਤ ’ਚੋਂ ਪਹਿਲਾ ਅਤੇ ਬੀ.ਏ ਭਾਗ ਤੀਜਾ ਦੇ ਹਰਪਾਲ ਸਿੰਘ ਨੇ ਤੀਜ਼ਾ ਸਥਾਨ ਹਾਸਲ ਕੀਤਾ ਹੈ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਸ਼ਾਨਦਾਰ ਪ੍ਰਾਪਤੀ ਲਈ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਲਜ ਲਈ ਵੱਡੇ ਮਾਣ ਵਾਲੀ ਗੱਲ ਹੈ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ’ਚ ਧਾਰਮਿਕ ਰੁਚੀ ਪੈਦਾ ਕਰਨ ਲਈ ਸਮੁੱਚੀਆਂ ਖ਼ਾਲਸਾ ਸੰਸਥਾਵਾਂ ਦੇ ਅੰਤਰ-ਕਾਲਜ ਦਸਤਾਰ, ਗੁਰਬਾਣੀ ਕੰਠ, ਕਵੀਸ਼ਰੀ, ਵਾਰਾਂ, ਕਵਿੱਜ ਆਦਿ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ ਤਾਂ ਕਿ ਵਿਦਿਆਰਥੀ ਧਰਮ ਦੇ ਖੇਤਰ ’ਚ ਅਗਾਂਹ ਆ ਕੇ ਆਪਣਾ ਯੋਗਦਾਨ ਪਾਉਣ।
ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਗਵਰਨਿੰਗ ਕੌਂਸਲ ਦੇ ਪ੍ਰਬੰਧ ਅਧੀਨ ਕਾਰਜ਼ਸ਼ੀਲ ਸਮੂਹ ਖਾਲਸਾ ਵਿੱਦਿਅਕ ਅਦਾਰਿਆਂ ’ਚ ਸਮੇਂ-ਸਮੇਂ ’ਤੇ ਧਾਰਮਿਕ ਗਤੀਵਿਧੀਆਂ ਨਾਲ ਸਬੰਧਿਤ ਕਾਰਜ਼ ਕੀਤੇ ਜਾਂਦੇ ਹਨ।
ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਭਾਰਤ ਭਰ ’ਚੋਂ ਪਹਿਲੇ ਅਤੇ ਤੀਜੇ ਸਥਾਨ ’ਤੇ ਆੳੇਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਕਾਲਜ ਦੇ 63 ਵਿਦਿਆਰਥੀਆਂ ਨੇ ਵਧੀਆ ਅੰਕ ਲੈ ਕੇ ਇਮਤਿਹਾਨ ਪਾਸ ਕੀਤਾ ਹੈ।
ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ’ਚ ਪ੍ਰਪੱਕ ਕਰਨ ਵਾਲੇ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਆਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਸਿੱਖ ਇਤਿਹਾਸ ਖੋਜ ਕੇਂਦਰ ਦੇ ਮੁੱਖੀ ਡਾ. ਹਰਦੇਵ ਸਿੰਘ, ਡਾ. ਰਮਿੰਦਰ ਕੌਰ, ਡਾ. ਸੁਖਪਾਲ ਸਿੰਘ, ਡਾ. ਸਮਸ਼ੇਰ ਸਿੰਘ, ਡਾ. ਪਵਨਪ੍ਰੀਤ ਕੌਰ ਵੀ ਵਧਾਈ ਦੇ ਪਾਤਰ ਹਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media