Thursday, April 16, 2026

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈਕ ਭੇਟ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੂੰ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ, ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਸਹਾਇਤਾ ਵਜੋਂ ਕ੍ਰਮਵਾਰ 3 ਲੱਖ, 3 ਲੱਖ ਅਤੇ 50 ਹਜ਼ਾਰ ਦਾ ਚੈਕ ਭੇਂਟ ਕੀਤਾ ਗਿਆ।
ਕੌਂਸਲ ਦੇ ਮੈਂਬਰ ਅਤੇ ਫਾਊਂਡੇਸ਼ਨ ਦੇ ਕੋਆਰਡੀਨੇਟਰ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਦੁਆਰਾ ਦਿੱਤੇ ਗਏ ਇਹ ਚੈਕ ਸ: ਮਜੀਠੀਆ ਵੱਲੋਂ ਐਜ਼ੂਕੇਸ਼ਨ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੂੰ ਸੌਂਪ ਦਿੱਤੇ ਗਏ।ਮਜੀਠੀਆ ਨੇ ਕਿਹਾ ਕਿ ਫ਼ਾਊਂਡੇਸ਼ਨ ਸਿੱਖਿਆ ਦੇ ਪ੍ਰਸਾਰ ਲਈ ਸ਼ਲਾਘਾਯੋਗ ਕਾਰਜ ਕਰ ਰਹੀ ਹੈ।
ਸ: ਛੀਨਾ ਨੇ ਯੋਗ ਵਿਦਿਆਰਥਣਾਂ ਲਈ ਰਾਹਤ ਵਜੋਂ ਦਿੱਤੇ ਗਏ ਚੈਕਾਂ ਸਬੰਧੀ ਕਿਹਾ ਕਿ ਯੂ.ਐਸ.ਏ ਤੋਂ ਫਾਊਂਡੇਸ਼ਨ ਦੇ ਸਰਪ੍ਰਸਤ ਡਾ. ਬਖਸ਼ੀਸ਼ ਸਿੰਘ ਵੱਲੋਂ ਪਹਿਲਾਂ ਵੀ ਵਿਸ਼ੇਸ਼ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਪਹਿਲਾਂ ਵੀ ਵਿਸ਼ੇਸ਼ ਮਾਲੀ ਸਹਾਇਤਾ ਵੱਡੇ ਪੱਧਰ ’ਤੇ ਪ੍ਰਦਾਨ ਕੀਤੀ ਗਈ ਹੈ ਅਤੇ ਸਾਲਾਨਾ ਦਿੱਤੀ ਜਾਣ ਵਾਲੀ ਸਹਾਇਤਾ ਦੀ ਇਹ ਪਹਿਲੀ ਕਿਸ਼ਤ ਚੈਕਾਂ ਰਾਹੀਂ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਫ਼ਾਊਂਡੇਸ਼ਨ ਵਲੋਂ ਡਾ. ਸਰਬਜੀਤ ਸਿੰਘ ਦੁਆਰਾ ਦੋਹਾਂ ਕਾਲਜਾਂ ਅਤੇ ਸਕੂਲ ਦੀ ਕੁੱਲ ਬਣਦੀ ਰਕਮ ਸਾਢੇ 6 ਲੱਖ ਰੁਪਏ ਚੈਕਾਂ ਦੇ ਰੂਪ ਦਿੱਤੀ ਗਈ ਹੈ।ਉਨ੍ਹਾਂ ਗਲੋਬਲ ਰੀਚ ਫ਼ਾਊਂਡੇਸ਼ਨ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।
ਪ੍ਰਿੰ: ਡਾ. ਕੁਮਾਰ, ਪ੍ਰਿੰ: ਡਾ. ਸੁਰਿੰਦਰ ਕੌਰ ਅਤੇ ਪ੍ਰਿੰ: ਨਾਗਪਾਲ ਨੇ ਸਾਂਝੇ ਤੌਰ ’ਤੇ ਕਿਹਾ ਕਿ ਇਹ ਸਹਾਇਤਾ ਜਰੂਰਤਮੰਦ ਪਰ ਹੋਣਹਾਰ ਬੱਚੀਆਂ ਤੱਕ ਪਹੁੰਚੇਗੀ।ਹੁਸ਼ਿਆਰ ਨਗਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਇੰਟਰਨੈਸ਼ਨਲ ਦੀ ਯੂ.ਐਸ.ਏ ਤੋਂ ਫਾਊਂਡੇਸ਼ਨ ਦੇ ਸਰਪ੍ਰਸਤ ਡਾ. ਬਖਸ਼ੀਸ਼ ਸਿੰਘ, ਕਾਰਜ ਸਿੰਘ, ਪ੍ਰਧਾਨ ਸ੍ਰੀਮਤੀ ਗੁਰਵਰਿੰਦਰ ਕੌਰ ਦਾ ਇਹ ਮਕਸਦ ਸੀ ਕਿ ਉਹ ਆਰਥਿਕ ਪੱਖੋਂ ਕਮਜ਼ੋਰ ਜ਼ਰੂਰਤਮੰਦ ਅਤੇ ਪੜ੍ਹਣ ਵਾਲੇ ਵਿਦਿਆਰਥੀਆਂ ਦੀ ਸਹਾਇਤਾ ਲਈ ਯਤਨ ਕਰਨ।ਇਸ ਮੌਕੇ ਕੌਂਸਲ ਦੇ ਮੈਂਬਰ ਗੁਰਮੇਹਰ ਸਿੰਘ ਮਜੀਠੀਆ ਵੀ ਮੌਜ਼ੂਦ ਸਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …