Sunday, October 4, 2026

ਵਾਤਾਵਰਨ ਦਿਵਸ ‘ਤੇ ਮਾਪਿਆਂ ਅਤੇ ਬੱਚਿਆਂ ਨੂੰ ਵੰਡੇ ਕੱਪੜੇ ਦੇ ਬੈਗ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਬੀ.ਐਨ.ਓ ਵਿਪਨ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਇੰਚਾਰਜ਼ ਸੰਜੀਵ ਕੁਮਾਰ ਦੀ ਅਗਵਾਈ ਹੇਠ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ਼ੇਰੋ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ।ਜਿਸ ਵਿੱਚ ਮਾਪਿਆਂ ਅਤੇ ਬੱਚਿਆਂ ਨੂੰ ਕੱਪੜੇ ਦੇ ਬੈਗ ਵੰਡੇ ਗਏ ਅਤੇ ਉਹਨਾਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਕਿਹਾ, ਕਿਉਂਕਿ ਇਹ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੇ ਹਨ।ਇਸ ਤੋਂ ਇਲਾਵਾ ਮੈਡਮ ਅਮਨਜੋਤ ਈਕੋ ਕਲੱਬ ਇੰਚਾਰਜ਼ ਵਲੋਂ ਬੱਚਿਆਂ ਅਤੇ ਮਾਪਿਆਂ ਨੂੰ ਕੁੱਝ ਅਜਿਹੇ ਪੌਦਿਆਂ ਬਾਰੇ ਵੀ ਦੱਸਿਆ ਜਿਸ ਦੀ ਅਸੀਂ ਦਵਾਈ ਦੇ ਰੂਪ ਵਿੱਚ ਵਰਤੋਂ ਕਰ ਸਕਦੇ ਹਾਂ।ਉਹਨਾਂ ਨੇ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਦੇ ਵਿੱਚ ਘੱਟੋ ਘੱਟ ਇੱਕ ਪੌਦਾ ਲਗਾਉਣ ਵਾਸਤੇ ਵੀ ਕਿਹਾ।ਮੈਡਮ ਵੰਦਨਾ ਰਾਣੀ ਸਾਇੰਸ ਮਿਸਟ੍ਰੈਸ ਨੇ ਵੀ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਦੂਸ਼ਿਤ ਨਾ ਕਰਨ ਵਾਸਤੇ ਅਪੀਲ ਕੀਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …