Wednesday, December 31, 2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਦੇ ਜਸ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਲੰਮੇ ਸਮੇਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਅਤੇ ਆਪਣੀ ਮਿੱਠੀ ਅਤੇ ਰਸਭਿੰਨੀ ਆਵਾਜ਼ ਰਾਹੀਂ ਸੰਗਤ ਦੇ ਮਨਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਕਾਰਜ਼ ਕੀਤਾ।
ਐਡਵੋਕੇਟ ਧਾਮੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …