ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਟਕਸਾਲੀ ਅਕਾਲੀ ਆਗੂ ਅਤੇ ਸਮਰਪਿਤ ਪੰਥਕ ਸ਼ਖਸੀਅਤ ਮਾਸਟਰ ਕਿਸ਼ਨ ਸਿੰਘ ਨੀਲਾ ਨਿਲੋਵਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਮਾਸਟਰ ਕਿਸ਼ਨ ਸਿੰਘ ਨੀਲਾ ਨਿਲੋਵਾ ਦੀਆਂ ਅਣਮੁੱਲੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਾ ਸਿਰਫ਼ ਇੱਕ ਨੇਕਦਿਲ ਅਤੇ ਤਿਆਗੀ ਸੁਭਾਅ ਵਾਲੇ ਇਨਸਾਨ ਸਨ, ਸਗੋਂ ਇੱਕ ਅਜਿਹੀ ਪੰਥਕ ਸ਼ਖਸੀਅਤ ਸਨ, ਜਿਨ੍ਹਾਂ ਦੀ ਜੀਵਨ ਯਾਤਰਾ ਸਿੱਖ ਕੌਮ ਦੀ ਸੇਵਾ ਅਤੇ ਸੰਘਰਸ਼ ਦੀ ਮਿਸਾਲ ਸੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …