Saturday, July 5, 2025
Breaking News

ਬਲਾਕ ਪੱਧਰੀ ਰਾਸ਼ਟਰੀ ਕਿਸ਼ੋਰ ਸਿਹਤ ਸਮਾਗਮ ਆਯੋਜਿਤ

PPN14012015102
ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਵਿਖੇ ਬਲਾਕ ਪੱਧਰੀ ਰਾਸ਼ਟਰੀ ਕਿਸ਼ੋਰ ਸਿਹਤ ਸਮਾਗਮ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਗਿੱਲ ਨੇ ਦੱਸਿਆ ਕਿ ਸਿਵਲ ਸਰਜਨ ਫ਼ਾਜ਼ਿਲਕਾ ਦੇ ਨਿਰਦੇਸ਼ਾਂ ਹੇਠਾਂ ਬਲਾਕ ਵਿਖੇ ਵੱਖ-ਵੱਖ ਵਿਸ਼ਿਆਂ ‘ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸੇ ਹੀ ਲੜੀ ਤਹਿਤ ਅੱਜ ਬਲਾਕ ਪੱਧਰੀ ਪ੍ਰੋਗਰਾਮ ਆਯੋਜਿਤ ਕਰਕੇ ਫੀਲਡ ਸਟਾਫ਼ ਨੂੰ ਇਸ ਪ੍ਰੋਗਰਾਮ ਨੂੰ ਪਿੰਡ ਪੱਧਰ ‘ਤੇ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ‘ਤੇ ਬਲਾਕ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕਿਸ਼ੋਰ ਲੜਕੀਆਂ ਨੂੰ ਸੇਨੇਟਰੀ ਨੈਪਕਿਨ ਘਟ ਮੁੱਲ ‘ਤੇ ਦਿੱਤੇ ਜਾਂਦੇ ਹਨ ਤੇ ਜੋ ਲੜਕੀਆਂ ਅਨੀਮੀਆਂ ਦਾ ਸ਼ਿਕਾਰ ਹੁੰਦੀਆਂ ਹਨ ਉਨ੍ਹਾਂ ਨੂੰ ਮੁਫ਼ਤ ਆਇਰਨ ਫੌਲਿਕ ਏਸਿਡ ਦੀਆਂ ਗੋਲੀਆਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਦੇ ਨਾਲ ਕਿਸ਼ੋਰ ਅਵਸਥਾ ਵਿੱਚ ਆਉਣ ਵਾਲੀਆਂ ਮਾਨਸਿਕ ਤੇ ਸਰੀਰਕ ਤਬਦੀਲੀਆਂ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਸੈਮੀਨਾਰ ਲਗਾਏ ਜਾਂਦੇ ਹਨ। ਇਸ ਸਮੇਂ ਮੈਡੀਕਲ ਅਫ਼ਸਰ ਡਾ. ਰੀਨਾ ਨੇ ਲੜਕੀਆਂ ਨੂੰ ਮਾਹਵਾਰੀ ਨਾਲ ਸਬੰਧਿਤ ਮੁਸ਼ਕਲਾਂ ਸਬੰਧੀ ਜਾਣਕਾਰੀ ਦਿੱਤੀ। ਐਸ.ਆਈ. ਸੁਮਨ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਕਿਸ਼ੋਰ ਸਵਾਸਥ ਪ੍ਰੋਗਰਾਮ ਤਹਿਤ ਹਰੇਕ ਸਬ-ਸੈਂਟਰ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਸੁਰਜੀਤ, ਡਾ. ਮਾਨਸ਼ੀ, ਡਾ. ਰੀਨਾ, ਰੋਹਿਤ ਕੁਮਾਰ, ਰਮਨ, ਸੁਖਦੇਵ ਕੌਰ, ਸਟੈਨੋ ਅਮਨਦੀਪ, ਹੈਲਥ ਵਰਕਰ ਲਖਵਿੰਦਰ ਸਿੰਘ, ਓਮ ਪ੍ਰਕਾਸ਼, ਜਸਪਤਾਲ ਸਿੰਘ, ਬਲਾਕ ਅਧੀਨ ਆਉਂਦੀ ਸਮੂਹ ਐਲ.ਐਚ.ਵੀ. ਅਤੇ ਏ.ਐਨ.ਐਮ. ਸਟਾਫ਼ ਮੌਜੂਦ ਸੀ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply