Thursday, August 20, 2026

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁੱਧ ਤੇ ਸਾਫ਼ ਸੁਥਰੀ ਆਬੋ-ਹਵਾ ਅਤੇ ਵਾਤਾਵਰਣ ਦੀ ਸੁਰੱਖਿਆ ਦੇ ਸਬੰਧੀ ’ਚ ਵਾਤਾਵਰਨ ਦਿਵਸ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਵਿਦਿਆਰਥਣਾਂ ਵਲੋਂ ਵਾਤਾਵਰਨ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਸਕੂਲ ਦੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।
ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਵਿਦਿਆਰਥਣਾਂ ਨੂੰ ਜਿਥੇ ਵਾਤਾਵਰਣ ਦੀ ਸਾਂਭ ਸੰਭਾਲ ਬਾਰੇ ਚਾਨਣਾ ਪਾਉਂਦਿਆਂ ਰੁੱਖਾਂ ਦੀ ਕਟਾਈ ਕਾਰਨ ਵੱਧ ਰਹੀ ਤਪਸ਼ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਜੀਵ-ਜੰਤੂਆਂ ਅਤੇ ਮਨੁੱਖਤਾ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਵਾਤਾਵਰਣ ਦੀ ਸੁਰੱਖਿਆ ਵੀ ਲਾਜ਼ਮੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪਾਣੀ ਦੀ ਸਾਂਭ ਸੰਭਾਲ ਕਰਨ ਬਾਰੇ ਉਤਸ਼ਾਹਿਤ ਕੀਤਾ।ਉਨ੍ਹਾਂ ਹਰੇਕ ਇਨਸਾਨ ਨੂੰ ਘੱਟੋ-ਘੱਟ ਇੱਕ ਬੂਟਾ ਉਚਿੱਤ ਥਾਂ ’ਤੇ ਲਗਾਉਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਚੰਗੇ ਵਾਤਾਵਰਨ ਦੀ ਉਸਾਰੀ ਦੇ ਮਨੋਰਥ ਨੂੰ ਪੂਰਾ ਕਰਨ ਅਤੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣਾ ਹਰੇਕ ਮਨੁੱਖ ਦੀ ਮੁੱਢਲੀ ਜ਼ਿੰਮੇਵਾਰੀ ਹੈ।ਪ੍ਰਿੰ: ਨਾਗਪਾਲ ਨੇ ਸਟਾਫ਼ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਪੌਦੇ ਵੀ ਲਗਾਏ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਹਕੀਮਾਂ ਗੇਟ ਵਿਖੇ ਬੂਟੇ ਲਗਾਏ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ …