ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਕੂਲ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਲੋਂ ਇੰਸਟੀਚਿਊਟਸ ਇਨੋਵੇਸ਼ਨ
ਕੌਂਸਲ (ਆਈ.ਆਈ.ਸੀ) ਦੇ ਸਹਿਯੋਗ ਨਾਲ ਰਾਸ਼ਟਰੀ ਤਕਨਾਲੋਜੀ ਦਿਵਸ ਨੂੰ ਸਮਰਪਿਤ ‘ਏ.ਆਈ ਅਤੇ ਰਚਨਾਤਮਕਤਾ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਰਕਸ਼ਾਪ ਦਾ ਸੰਚਾਲਨ ਥਿੰਕ ਨੈਕਸਟ ਟੈਕਨਾਲੋਜੀਜ਼ ਪ੍ਰਾਈਵੇਟ ਲਿਮ. ਮੋਹਾਲੀ ਤੋਂ ਬਿਜ਼ਨਸ ਡਿਵੈਲਪਮੈਂਟ ਮੈਨੇਜਰ ਇੰਜ਼: ਬਲਰਾਮ ਸਿੰਘ ਦੁਆਰਾ ਕੀਤਾ ਗਿਆ।
ਪ੍ਰਿੰ: ਡਾ. ਰੰਧਾਵਾ ਨੇ ਮੁਖੀ ਸਕੂਲ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਪ੍ਰੋ: ਸੁਖਵਿੰਦਰ ਕੌਰ ਅਤੇ ਪ੍ਰੋਗਰਾਮ ਦੇ ਸਹਿ-ਸੰਯੋਜਕ ਪ੍ਰੋ. ਪ੍ਰਭਜੋਤ ਕੌਰ ਨਾਲ ਮਿਲ ਕੇ ਇੰਜ਼: ਬਲਰਾਮ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।
ਇੰਜ਼: ਬਲਰਾਮ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਆਰਟੀਫੀਸ਼ੀਅਲ ਇੰਟੈਲੀਜੈਂਸ, ਮਸ਼ੀਨ ਲਰਨਿੰਗ ਅਤੇ ਪਾਈਥਨ ਵਰਗੀਆਂ ਨਵੀਨਤਮ ਤਕਨਾਲੋਜੀਆਂ ਸਬੰਧੀ ਵਿਸਥਾਰਪੂਰਵਪਕ ਚਾਨਣਾ ਪਾਇਆ।ਉਨ੍ਹਾਂ ਨੇ ਇਨ੍ਹਾਂ ਨਵੀਨਤਮ ਪਲੇਟਫਾਰਮਾਂ ਦੀ ਵਰਤੋਂ ਵੱਖ-ਵੱਖ ਕਿਸਮਾਂ ਦੇ ਡੈਸਕਟਾਪ, ਵੈਬ ਅਤੇ ਮੋਬਾਈਲ ਐਪਲੀਕੇਸ਼ਨ ਬਣਾਉਣ ਲਈ ਕਿਵੇਂ ਕੀਤੀ ਜਾ ਸਕਦੀ ਹੈ, ਤੋਂ ਇਲਾਵਾ ਚੈਟ ਜੀ.ਪੀ.ਟੀ ਸਬੰਧੀ ਵੀ ਚਰਚਾ ਕੀਤੀ।
ਪ੍ਰੋ. ਸੁਖਵਿੰਦਰ ਕੌਰ ਨੇ ਉਦਯੋਗ ਦੇ ਮਿਆਰਾਂ ਅਨੁਸਾਰ ਵਰਕਸ਼ਾਪਾਂ ਦਾ ਆਯੋਜਨ ਕਰਕੇ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣ ਲਈ ਸੰਸਥਾ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।ਪ੍ਰਿੰ: ਡਾ. ਰੰਧਾਵਾ ਨੇ ਇੰਜ਼. ਬਲਰਾਮ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ।
ਉਕਤ ਪ੍ਰੋਗਰਾਮ ਇੱਕ ਇੰਟਰਐਕਟਿਵ ਪ੍ਰਸ਼ਨ ਅਤੇ ਉਤਰ ਸੈਸ਼ਨ ਨਾਲ ਸਮਾਪਤ ਹੋਇਆ, ਜਿਥੇ ਵਿਦਿਆਰਥੀਆਂ ਨੇ ਇੰਜ਼: ਬਲਰਾਮ ਸਿੰਘ ਪਾਸੋਂ ਏ.ਆਈ ਦੇ ਵੱਖ-ਵੱਖ ਪਹਿਲੂਆਂ ’ਤੇ ਗਿਆਨ ਹਾਸਲ ਕੀਤਾ। ਇਸ ਮੌਕੇ ਡਾ. ਮਨੀ ਅਰੋੜਾ, ਡਾ. ਰੁਪਿੰਦਰ ਸਿੰਘ ਅਤੇ ਡਾ. ਅਨੁਰੀਤ ਕੌਰ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media