ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ. ਕਿਰਨਦੀਪ ਕੌਰ ਦੀ ਪ੍ਰਧਾਨਗੀ ਹੇਠਾਂ ਜਿਲ੍ਹਾ
ਪੱਧਰੀ ਰੁਟੀਨ ਇਮੁਨਾਈਜੇਸ਼ਨ ਸੰਬਧੀ ਵਰਕਸ਼ਾਪ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।ਇਸ ਟ੍ਰੇਨਿੰਗ ਦੌਰਾਣ ਜਿਲ੍ਹੇ ਦੇ ਏ.ਐਨ.ਐਮ, ਐਲ.ਐਚ.ਵੀ ਅਤੇ ਪੈਰਾਮੈਡੀਕਲ ਸਟਾਫ ਵਲੋਂ ਸ਼ਿਰਕਤ ਕੀਤੀ ਗਈ।ਜਿਲ੍ਹਾ ਟੀਕਾਕਰਣ ਅਫਸਰ ਡਾ. ਭਾਰਤੀ ਨੇ ਕਿਹਾ ਕਿ ਰੁਟੀਨ ਟੀਕਾਕਰਣ ਰਾਹੀਂ 12 ਮਾਰੂ ਬੀਮਾਰੀਆਂ ਤੋਂ ਬੱਚਿਆਂ ਨੂੰ ਸੁਰੱਖਿਅਤ ਕੀਤਾ ਜਾਂਦਾ ਹੈ।ਇਸ ਲਈ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੁਕੰਮਲ ਟੀਕਾਕਰਣ ਕਰਵਾ ਕੇ ਇਹਨਾਂ ਮਾਰੂ ਬੀਮਾਰੀਆਂ ਤੋਂ ਹਮੇਸ਼ਾਂ ਲਈ ਸੁਰੱਖਿਅਤ ਕਰਨ।ਇਸ ਤੋ ਇਲਾਵਾ ਯੂ.ਵਿਨ ਐਪ ‘ਤੇ ਬੱਚਿਆਂ ਦੇ ਟੀਕਾਕਰਣ (ਵੈਕਸੀਨੇਸ਼ਨ) ਦਾ ਸਾਰਾ ਡਾਟਾ ਅੱਪਲੋਡ ਕੀਤਾ ਜਾਂਦਾ ਹੈ, ਜਿਸ ਨਾਲ ਹਰੇਕ ਬੱਚੇ ਦਾ ਟੀਕਾਕਰਣ ਰਿਕਾਰਡ ਕਿਸੇ ਵੀ ਜਗ੍ਹਾ ‘ਤੇ ਇੰਟਰਨੈਟ ਦੀ ਮਦਦ ਨਾਲ ਹਾਸਲ ਕੀਤਾ ਜਾ ਸਕਦਾ ਹੈ, ਜਿਸ ਨਾਲ ਟੀਕਾਕਰਣ ਵਿੱਚ ਆਸਾਨੀ ਹੋ ਸਕੇਗੀ।ਇਸ ਦੀ ਮਦਦ ਨਾਲ ਹੁਣ ਵੈਕਸੀਨੇਸ਼ਨ ਸਰਟੀਫਿਕੇਟ ਵੀ ਪ੍ਰਿੰਟ ਕੀਤੇ ਜਾ ਸਕਣਗੇ।ਇਸ ਅਵਸਰ ‘ਤੇ ਵਿਸ਼ਵ ਸਿਹਤ ਸੰਸਥਾ ਵਲੋਂ ਡਾ. ਇਸ਼ਿਤਾ ਅਤੇ ਐਚ.ਓ.ਡੀ ਡਾ. ਮਨਮੀਤ ਕੌਰ ਵਲੋਂ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ ਬੀ.ਸੀ.ਜੀ ਅਫਸਰ ਡਾ. ਮਨਮੀਤ ਕੌਰ, ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਡਾ. ਵਿਨੀਤ ਅਤੇ ਸਮੂਹ ਸਟਾਫ ਹਾਜ਼ਰ ਸੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media