ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਸੰਸਥਾਪਕ ਅਤੇ ਪਿੰਗਲਵਾੜਾ ਦੇ ਬਾਨੀ ਮਹਾਨ ਦਰਵੇਸ਼ ਭਗਤ ਪੂਰਨ ਸਿੰਘ ਜੀ ਦੇ 121ਵੇਂ ਜਨਮ ਦਿਨ ਮੌਕੇ ਸਥਾਨਕ ਪਿੰਗਲਵਾੜਾ ਸ਼ਾਖਾ ਸੰਗਰੂਰ ਵਿਖੇ ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਛਬੀਲ ਲਗਾਈ ਗਈ। ਮਾਸਟਰ ਸਤਪਾਲ ਸ਼ਰਮਾ, ਡਾ. ਜਗਦੀਪ ਸਿੰਘ ਜੈਨਪੁਰ, ਡਾ. ਉਪਾਸਨਾ ਦੀ ਦੇਖ-ਰੇਖ ਹੇਠ ਪਿੰਗਲਵਾੜਾ ਪਰਿਵਾਰ ਵਲੋਂ ਧੂਰੀ ਰੋਡ ‘ਤੇ ਰਾਹਗੀਰਾਂ ਨੂੰ ਠੰਡੇ ਮਿੱਠਾ ਜਲ ਅਤੇ ਜਲ ਜ਼ੀਰਾ ਪਿਆਇਆ ਗਿਆ।ਇਸ ਮੌਕੇ ਸੁਰਿੰਦਰ ਪਾਲ ਸਿੰਘ ਸਿਦਕੀ ਪੀ.ਆਰ.ਓ, ਕੁਲਵੰਤ ਸਿੰਘ ਬੱਗੀ, ਨਿਰਭੈ ਸਿੰਘ, ਸਰਬਜੀਤ ਸਿੰਘ, ਗੁਰਮੇਲ ਸਿੰਘ, ਸੁਖਦੇਵ ਸਿੰਘ ਭੋਲਾ, ਡਾ. ਹਰਦੀਪ ਸਿੰਘ ਲਾਂਗਰੀਆਂ, ਜਗਰੂਪ ਸਿੰਘ ਫੌਜੀ, ਹਰਜੀਤ ਸਿੰਘ, ਰਮਨਦੀਪ ਸਿੰਘ, ਰਜਿੰਦਰ ਸਿੰਘ ਸੋਹੀ ਮਾਝੀ, ਮਾਤਾ ਬਲਤੇਜ ਕੌਰ ਮਾਝੀ, ਗੁਰਵਿੰਦਰ ਸਿੰਘ ਸ਼ੇਰਗਿੱਲ ਰਾਜਪੁਰਾ, ਹਾਕਮ ਸਿੰਘ ਝਨੇੜੀ ਆਦਿ ਵੱਖ-ਵੱਖ ਪਿੰਡਾਂ ਦੇ ਸੇਵਕਾਂ ਸਮੇਤ ਜਰਨੈਲ ਸਿੰਘ, ਮੱਖਣ ਸਿੰਘ, ਸੁਰਮੁੱਖ ਸਿੰਘ, ਗੁਰਚਰਨ ਸਿੰਘ, ਨਿੱਕਾ ਸਿੰਘ, ਜਗਰੂਪ ਸਿੰਘ, ਹਰਦੀਪ ਸਿੰਘ, ਵਰਿੰਦਰ ਸਿੰਘ ਸਮੇਤ ਸੰਗਰੂਰ ਸ਼ਾਖਾ ਦੇ ਸੇਵਕਾਂ ਨੇ ਸੇਵਾਵਾਂ ਨਿਭਾਈਆਂ।
Check Also
ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਪੌਦੇ ਲਗਾਏ ਗਏ
ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ …