ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਮੂਹ ਕਾਲਜਾਂ ਦੀਆਂ 6 ਜੂਨ 2025 ਨੂੰ ਹੋਣ ਵਾਲੀਆਂ ਸਾਰੀਆਂ
ਸਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਸ਼ਾਲਿਨੀ ਬਹਿਲ ਨੇ ਦੱਸਿਆ ਕਿ 6 ਜੂਨ ਦੀਆਂ ਮੁਲਤਵੀ ਕੀਤੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਹੁਣ 20 ਜੂਨ ਦਿਨ ਸ਼ੁੱਕਰਵਾਰ ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਅਨੁਸਾਰ ਹੋਣਗੀਆਂ।ਇਹ ਜਾਣਕਾਰੀ ਯੂਨੀਵਰਸਿਟੀ ਵੈਬਸਾਈਟ `ਤੇ ਵੀ ਉਪਲੱਬਧ ਹੋਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media