
ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਐਲੀਮੈਟਰੀ ਟੀਚਰਜ਼ ਯੂਨੀਅਨ ਦੀ ਮੀਟਿੰਗ ਜੱਜ ਸਿੰਘ ਤੇ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਘੁਬਾਇਆ ਵਿੱਚ ਹੋਈ, ਜਿਸ ਵਿੱਚ ਪ੍ਰਾਇਮਰੀ ਅਧਿਆਪਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਹਰੇਕ ਤਰ੍ਹਾਂ ਦੀਆਂ ਤਰਜੱਕੀਆਂ ਨਾ ਹੋਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਟੇਟ ਦੇ ਆਗੂ ਅਸ਼ੋਕ ਸਰਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਾਇਮਰੀ ਕੇਡਰ ਨਾਲ ਪਿਛਲੇ ਲੰਮੇ ਸਮੇਂ ਤੋਂ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਪੰਜਾਬ ਸਰਕਾਰ ਨੇ ਪਿਛਲੇ ਲੰਮੇਂ ਸਮੇਂ ਤੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਸਬੰਧੀ ਬਣਦੇ ਲਾਭ ਅਜੇ ਤਕ ਨਹੀਂ ਦਿਤੇ ਹਨ। ਪ੍ਰਾਇਮਰੀ ਕੇਡਰ ਵਿਚ ਐ.ਟੀ., ਸੀ.ਐਚ., ਟੀ. ਤੇ ਬੀ.ਪੀ.ਈ.ਓ. ਤਕ ਦੀਆਂ ਅਤੇ ਜੇ.ਬੀ.ਟੀ/ਈ.ਟੀ.ਟੀ. ਤੋਂ ਮਾਸਟਰ ਕੇਡਰ ਵਿਚ ਅਜ ਤਕ ਤਰੱਕੀਆਂ ਨਹੀਂ ਕੀਤੀਆਂ ਗਈਆਂ ਜੋ ਕਿ ਸਰਾਸਰ ਧੱਕਾ ਹੈ। ਪ੍ਰਾਇਮਰੀ ਅਧਿਆਪਕਾਂ ਦੇ ਪਿਛਲੇ ਲੰਮੇਂ ਸਮੇਂ ਤੋਂ ਮਾਸਟਰ ਕੇਡਰ ਦੀਆਂ ਤਰੱਕੀਆਂ ਦੇ ਕੇਸ ਮੰਗੇ ਸਨ ਪਰ ਅੱਜ ਤਕ ਉਨ੍ਹਾਂ ‘ਤੇ ਵਿਚਰ ਨਹੀਂ ਕੀਤਾ ਗਿਆ ਤੇ ਨਾ ਹੀ ਤਰੱਕੀਆਂ ਦਿੱਤੀਆਂ ਗਈਆਂ ਹਨ। ਐਚ.ਟੀ. ਤੇ ਸੀ.ਐਚ. ਦੀਆਂ ਪੂਰੇ ਪੰਜਾਬ ਅੰਦਰ ਬਹੁਤ ਸਾਰੀਆਂ ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ ਵੀ ਅਜੇ ਤਕ ਤਰੱਕੀਆਂ ਨਹੀਂ ਕੀਤੀਆਂ ਗਈਆਂ।ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਮਾ.ਜਗਨੰਦਨ ਸਿੰਘ ਨੇ ਕਿਹਾ ਕਿ ਬਹੁਤ ਸਾਰੇ ਅਧਿਆਪਕ ਪਿਛਲੇ ਲੰਮੇਂ ਸਮੇਂ ਤੋਂ ਤਨਖਾਹਾਂ ਨਾ ਮਿਲਣ ਕਰਕੇ ਫਾਕੇ ਕੱਟ ਰਹੇ ਹਨ ਤੇ ਬਹੁਤ ਸਾਰੇ ਬੇਰੁਜ਼ਗਾਰ ਟੈੱਟ ਪਾਸ ਅਧਿਆਪਕ ਧਰਨੇ/ਮੁਜਾਹਰੇ ਕਰ ਰਹੇ ਹਨ।ਜਦਕਿ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਬਜਾਇ ਉਨ੍ਹਾਂ ‘ਤੇ ਲਾਠੀਚਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਮੰਗ ਹੈ ਕਿ ਪੰਜਾਬ ਸਰਕਾਰ ਪ੍ਰਾਇਮਰੀ ਸਕੂਲਾਂ ਦੇ ਮਸਲੇ ਜਲਦੀ ਹੱਲ ਕਰੇ ਨਹੀਂ ਤਾਂ ਬਾਈਕਾਟ ਦਾ ਫ਼ੈਸਲਾ ਲੰਮੇ ਸਮੇਂ ਤਕ ਚੱਲੇਗਾ।
ਇਸ ਮੌਕੇ ਮੀਟਿੰਗ ਵਿੱਚ ਸੰਦੀਪ ਕੁਮਾਰ, ਸਤੀਸ਼ ਕੁਮਾਰ, ਸੁਖਮੰਦਰ ਸੈਣੀ, ਵਿਨੇ ਸ਼ਰਮਾ, ਬਲਕਾਰ ਸਿੰਘ, ਜਤਿੰਦਰ ਸਿੰਘ, ਬਲਵਿਦਰ ਸਿੰਘ, ਬਚਨ ਸਿੰਘ, ਜਗਰੂਪ ਸਿੰਘ, ਪ੍ਰੇਮ ਸਿੰਘ, ਨਿਰਭੈ ਸਿੰਘ, ਰਜਿੰਦਰ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media