Thursday, July 3, 2025
Breaking News

ਹੁਣ ਆਨਲਾਈਨ ਪ੍ਰਾਪਤ ਕੀਤੀਆਂ ਗਈਆਂ ਫਰਦਾਂ ਵੀ ਕਾਨੂੰਨੀ ਤੌਰ ‘ਤੇ ਅਧਿਕਾਰਤ ਦਸਤਾਵੇਜ਼ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਦੱਸਿਆ ਕਿ ਹੁਣ ਆਨਲਾਈਨ ਪ੍ਰਾਪਤ ਕੀਤੀਆਂ ਗਈਆਂ ਫਰਦਾਂ ਕਾਨੂੰਨੀ ਤੌਰ ‘ਤੇ ਅਧਿਕਾਰਤ ਦਸਤਾਵੇਜ਼ ਹਨ ਅਤੇ ਲੋਕ ਇਹਨਾਂ ਨੂੰ ਕਿਸੇ ਵੀ ਲੋੜ ਲਈ ਵਰਤ ਸਕਦੇ ਹੋ।ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਆਪਣੇ ਘਰੋਂ ਫਰਦ ਆਨਲਾਈਨ ਵੇਖ ਸਕਦੇ ਸੀ, ਪ੍ਰਿੰਟ ਵੀ ਲੈ ਸਕਦੇ ਸੀ, ਪਰ ਉਹ ਕਾਨੂੰਨੀ ਤੌਰ ‘ਤੇ ਅਧਿਕਾਰਤ ਦਸਤਾਵੇਜ਼ ਨਹੀਂ ਸੀ।ਹੁਣ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਥੋੜੀ ਜਿਹੀ ਫੀਸ ਆਨਲਾਈਨ ਹੀ ਜ਼ਮਾ ਕਰਵਾ ਕੇ ਇਸ ਨੂੰ ਕਾਨੂੰਨੀ ਦਸਤਾਵੇਜ਼ ਵਜੋਂ ਮਾਨਤਾ ਦੇ ਦਿੱਤੀ ਹੈ।ਇਸ ਲਈ ਕੋਈ ਵੀ ਵਿਅਕਤੀ ਆਪਣੇ ਘਰ ਜਾਂ ਦਫਤਰ ਤੋਂ ਪ੍ਰਿੰਟ ਲੈ ਕੇ ਇਸ ਨੂੰ ਕਾਨੂੰਨੀ ਦਸਤਾਵੇਜ ਵਜੋਂ ਵਰਤ ਸਕਦਾ ਹੈ।
ਉਹਨਾਂ ਮਾਲ ਵਿਭਾਗ ਦੇ ਬਕਾਇਆ ਪਏ ਕੇਸਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਾਲ ਵਿਭਾਗ ਦੇ ਬਕਾਇਆ ਪਏ ਕੰਮ ਤੁਰੰਤ ਨਿਪਟਾਉਣ।ਉਹਨਾਂ ਨੇ ਹਰੇਕ ਸਬ ਡਵੀਜ਼ਨ ਦੇ ਐਸ.ਡੀ.ਐਮ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਇਲਾਕੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ ਨਿਰੰਤਰ ਕਰਨ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹਈਆ ਕਰਵਾਈਆਂ ਜਾ ਸਕਣ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਾਗਰਿਕਾਂ ਨੂੰ ਜਿਆਦਾਤਰ ਸੇਵਾਵਾਂ ਆਨਲਾਈਨ ਅਤੇ ਉਹਨਾਂ ਦੇ ਦਰਵਾਜ਼ੇ ਤੱਕ ਮੁਹਈਆ ਕਰਵਾਉਣ ਦੇ ਪ੍ਰਬੰਧ ਕੀਤੇ ਜਾ ਚੱਕੇ ਹਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਐਸ.ਡੀ.ਐਮ ਗੁਰਸਿਮਰਨ ਸਿੰਘ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਜਿਲ੍ਹਾ ਮਾਲ ਅਫਸਰ ਨਵਕੀਰਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …